ਦੇਸ਼

ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਕਾਂਗਰਸ, ਅਕਾਲੀ ਤੇ ਭਾਜਪਾ ਵਾਲੇ ਔਖੇ: ਕੇਜੀਰਵਾਲ

 ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਉੱਪਰ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਔਰਤਾਂ ਲਈ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰੇ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨਾਰਾਜ਼ ਹਨ। ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਾਲੇ ਮੈਨੂੰ ਗਾਲ੍ਹਾਂ ਕੱਢ ਰਹੇ ਹਨ।

ਅੱਗੇ ਕਿਹਾ ਕਿ ਕਾਂਗਰਸੀ ਤੇ ਅਕਾਲੀ ਦਲ ਵਾਲੇ ਕਹਿ ਰਹੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਇਨ੍ਹਾਂ ਨੇ ਮਿਲ ਕੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਗੁਰਦੁਆਰੇ ਜਾਂ ਮੰਦਰ ਜਾਓ ਤਾਂ ਮੇਰੇ ਲਈ ਵੀ ਅਰਦਾਸ ਕਰੋ। ਦੱਸ ਦਈਏ ਕਿ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਔਰਤਾਂ ਨੂੰ 1000-1000 ਰੁਪਏ ਦਿੱਤੇ ਜਾਣਗੇ। ਇਸ ਮਗਰੋਂ ਸਵਾਲ ਉੱਠ ਰਹੇ ਹਨ ਕਿ ਕੇਜਰੀਵਾਲ ਐਲਾਨ ਤਾਂ ਵੱਡੇ-ਵੱਡੇ ਕਰ ਰਹੇ ਹਨ ਪਰ ਇਸ ਲਈ ਪੈਸਾ ਕਿੱਥੋਂ ਆਏਗਾ।

ਦਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਪੰਜਾਬ ਵਿੱਚ ਸਰਗਰਮ ਹਨ। ਉਹ ਨਿੱਤ ਨਵੇਂ ਐਲਾਨ ਕਰ ਰਹੇ ਹਨ। ਸ਼ਨੀਵਾਰ ਨੂੰ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। 

Leave a Comment

Your email address will not be published.

You may also like

Skip to toolbar