ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਾਂ ਨੂੰ ਲੈ ਕੇ ਬਹਿਸ ਛਿੜ ਗਈ ਹੈ। ਦਿੱਲੀ ਤੇ ਪੰਜਾਬ ਦੇ ਸਿੱਖਿਆ ਮੰਤਰੀ ਇੱਕ-ਦੂਜੇ ਨੂੰ ਚੁਣੌਤੀ ਦੇ ਰਹੇ ਹਨ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸ਼ਿਸ਼ੋਦੀਆ ਨੇ ਅੱਜ ਟਵੀਟ ਕਰਕੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲ ‘ਤੇ ਬਹਿਸ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ਵਿੱਚ ਪਿਛਲੇ 5 ਸਾਲਾਂ ਵਿੱਚ ਹੋਏ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ। ਫਿਰ ਪੰਜਾਬ ਦੇ 250 ਸਕੂਲਾਂ ਵਿੱਚ ਸੁਧਾਰ ਬਾਰੇ ਸਾਨੂੰ ਵਿਖਾ ਕੇ ਇਸ ਬਾਰੇ ਬਹਿਸ ਕਰਨਗੇ।
चुनाव से पहले पंजाब और दिल्ली के शिक्षा मॉडल पर बहस होनी है। उसके पहले पंजाब के शिक्षा मंत्री @PargatSOfficial दिल्ली के 250 सरकारी स्कूलों में पिछले 5 साल में हुए सुधारों को देखना चाहते हैं। फिर पंजाब के भी 250 स्कूलों में हुए सुधार के बारे में हमें दिखाकर उस पर बहस करेंगे।
— Manish Sisodia (@msisodia) November 28, 2021
1/N
ਸ਼ਿਸੋਦੀਆ ਨੇ ਅੱਗੇ ਲਿਖਿਆ ਮੈਂ ਅੱਜ ਦੁਪਹਿਰ 1 ਵਜੇ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕਰਾਂਗਾ, ਜਿੱਥੇ ਪਿਛਲੇ 5 ਸਾਲਾਂ ਵਿੱਚ ਸਿੱਖਿਆ ਵਿੱਚ ਜ਼ਬਰਦਸਤ ਸੁਧਾਰ ਹੋਇਆ ਹੈ। ਉਮੀਦ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਜਲਦ ਹੀ ਪੰਜਾਬ ਦੇ 250 ਸਕੂਲਾਂ ਦੀ ਸੂਚੀ ਵੀ ਇਸੇ ਤਰ੍ਹਾਂ ਜਾਰੀ ਕਰਨਗੇ ਤਾਂ ਜੋ ਇਸ ਤੋਂ ਬਾਅਦ ਪਰਗਟ ਸਿੰਘ ਜੀ ਤੇ ਮੈਂ ਮੀਡੀਆ ਦੇ ਨਾਲ ਦਿੱਲੀ ਤੇ ਪੰਜਾਬ ਦੇ 250 ਸਕੂਲਾਂ ਵਿੱਚ ਜਾ ਕੇ ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲ ਬਾਰੇ ਖੁੱਲ੍ਹ ਕੇ ਬਹਿਸ ਕਰ ਸਕੀਏ। ਦੋਵਾਂ ਸਿੱਖਿਆ ਮਾਡਲਾਂ ਨੂੰ ਦੇਖ ਕੇ ਪੰਜਾਬ ਦੇ ਵੋਟਰ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਵੋਟ ਪਾ ਕੇ ਮਾਡਲ ਚੁਣ ਸਕਣਗੇ।