ਦੱਖਣੀ ਅਫਰੀਕਾ ‘ਚ ਕੋਰੋਨਾ ਦਾ ਨਵਾਂ ਵੇਰੀਐਂਟ ਓਮਿਕਰੋਨ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ ‘ਚ ਹਲਚਲ ਮਚ ਗਈ ਹੈ ਅਤੇ ਉਸ ਤੋਂ ਬਾਅਦ ਦੂਜੇ ਦੇਸ਼ਾਂ ‘ਚ ਵੀ ਇਸ ਦੇ ਮਾਮਲੇ ਸਾਹਮਣੇ ਆਏ ਹਨ। ਇੱਥੇ ਸਰਕਾਰ ਵੱਲੋਂ ਇਸ ਸਬੰਧੀ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਨਵੇਂ ਵੇਰੀਐਂਟ ਓਮਿਕਰੋਨ ਦੇ ਸਬੰਧ ਵਿਚ ਸਾਰੇ ਰਾਜਾਂ ਨੂੰ ਪੱਤਰ ਲਿਖਦੇ ਹੋਏ ਸਖਤ ਰੋਕਥਾਮ, ਨਿਗਰਾਨੀ ਦੇ ਉਪਾਅ ਵਧਾਉਣ ਤੇ ਕੋਰੋਨਾ ਟੀਕਾਕਰਨ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
Union Health Secretary Rajesh Bhushan writes to all States/UTs over the #Omicron variant of COVID19, asks them to enforce intensive containment & active surveillance measures and also increase coverage of vaccination pic.twitter.com/5qxAHYhZtH
— ANI (@ANI) November 28, 2021
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਦਹਿਸ਼ਤ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਅੰਤਰਰਾਸ਼ਟਰੀ ਉਡਾਣਾਂ ‘ਚ ਢਿੱਲ ਦੀ ਸਮੀਖਿਆ ਸਮੇਤ ਕੋਰੋਨਾ ਟੀਕਾਕਰਨ ਤੇ ਕੋਵਿਡ ਸਥਿਤੀ ਬਾਰੇ ਚਰਚਾ ਕੀਤੀ।
ਉਧਰ ਹੀ ਮਹਾਰਾਸ਼ਟਰ ਸਰਕਾਰ ਦੁਆਰਾ ਕੋਰੋਨਾ ‘ਤੇ ਬਣਾਈ ਗਈ ਟਾਸਕ ਫੋਰਸ ਨੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਕੁਆਰੰਟਾਈਨ ਕਰਨ ਦੀ ਸਲਾਹ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਵੀ ਚਾਹੁੰਦੀ ਹੈ ਕਿ ਦੱਖਣੀ ਅਫਰੀਕਾ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਲਗਾਈ ਜਾਵੇ।