ਦੇਸ਼

ਸਰਦ ਰੁੱਤ ਇਜਲਾਸ ਦੌਰਾਨ ਸਰਕਾਰ ਖੇਤੀ ਕਾਨੂੰਨਾਂ ਸਣੇ 30 ਬਿੱਲ ਪੇਸ਼ ਕਰੇਗੀ, ਪੜ੍ਹੋ ਜਾਣਕਾਰੀ

ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਇਸ ਵਾਰ ਅਹਿਮ ਹੋਣ ਵਾਲਾ ਹੈ। ਸੋਮਵਾਰ ਤੋਂ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਵੀ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਬਿਜਲੀ, ਪੈਨਸ਼ਨ, ਵਿੱਤੀ ਸੁਧਾਰਾਂ ਨਾਲ ਸਬੰਧਤ ਘੱਟੋ-ਘੱਟ ਅੱਧੀ ਦਰਜਨ ਬਿੱਲਾਂ ਸਮੇਤ ਕਰੀਬ 30 ਬਿੱਲ ਪੇਸ਼ ਕਰੇਗੀ। ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦਿੱਤੀ।

ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਆਰਥਿਕ ਤੇ ਹੋਰ ਸੁਧਾਰਾਂ ਨਾਲ ਸਬੰਧਤ ਬਿੱਲਾਂ ਵਿੱਚ ਬਿਜਲੀ ਸੋਧ ਬਿੱਲ 2021, ਬੈਂਕਿੰਗ ਕਾਨੂੰਨ ਸੋਧ ਬਿੱਲ 2021, ਪੈਨਸ਼ਨ ਸੁਧਾਰ ਨਾਲ ਸਬੰਧਤ ਪੀਐਫਆਰਡੀਏ ਸੋਧ ਬਿੱਲ, ਦੀਵਾਲੀਆਪਨ ਤੇ ਦੀਵਾਲੀਆਪਨ ਦੂਜਾ ਸੋਧ ਬਿੱਲ 2021, ਊਰਜਾ ਸੰਭਾਲ ਸੋਧ ਬਿੱਲ-2021, ਚਾਰਟਰਡ ਅਕਾਊਂਟੈਂਟਸ, ਕਾਸਟ ਐਂਡ ਵਰਕਸ ਅਕਾਊਂਟੈਂਟਸ, ਕੰਪਨੀ ਸੈਕਟਰੀਜ਼ ਸੋਧ ਬਿੱਲ 2021 ਸ਼ਾਮਲ ਹਨ।

ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਆਰਥਿਕ ਸੁਧਾਰਾਂ ਨਾਲ ਸਬੰਧਤ ਕੁਝ ਅਹਿਮ ਬਿੱਲਾਂ ਸਮੇਤ 30 ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ‘ਚ ਕੁਝ ਬਕਾਇਆ ਬਿੱਲ ਸ਼ਾਮਲ ਹਨ। ਵਿਰੋਧੀ ਧਿਰ ਨੂੰ ਇਨ੍ਹਾਂ ਅਹਿਮ ਬਿੱਲਾਂ ‘ਤੇ ਚਰਚਾ ਕਰਨ ਦੀ ਅਪੀਲ ਕੀਤੀ ਗਈ ਹੈ। ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਬਿੱਲ ਪੇਸ਼ ਕੀਤਾ ਜਾਵੇਗਾ।

Leave a Comment

Your email address will not be published.

You may also like

Skip to toolbar