ਕੇਂਦਰ ਸਰਕਾਰ ਨੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਇਸ ਦੇ ਬਾਵਜੂਦ ਕਿਸਾਨ ਅੰਦੋਲਨ ਜਾਰੀ ਰੱਖਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਇਨ ਇੰਡੀਆ ਇੱਕ ਵਾਰ ਫਿਰ ਨੌਜਵਾਨਾਂ ਨੂੰ ਇਸ ਦਾ ਫਾਇਦਾ ਉਠਾਉਣ ਲਈ ਉਕਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦਰਅਸਲ, ਸਿੱਖਸ ਫਾਰ ਜਸਟਿਸ ਨੇ ਇੱਕ ਆਨਲਾਈਨ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਕਿਸਾਨਾਂ ਨੂੰ ਸੰਸਦ ਦਾ ਘਿਰਾਓ ਕਰਨ ਅਤੇ ‘ਖਾਲਿਸਤਾਨੀ’ ਝੰਡਾ ਲਹਿਰਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ।
ਸਿੱਖ ਫਾਰ ਜਸਟਿਸ ਦੀ ਅਪੀਲ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਦਿੱਲੀ ਪੁਲਸ ਅਤੇ ਹੋਰ ਏਜੰਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਦੀ ਅਪੀਲ ‘ਤੇ ਦਿੱਲੀ ਦੇ ਲਾਲ ਕਿਲੇ ‘ਤੇ ‘ਖਾਲਿਸਤਾਨੀ’ ਝੰਡਾ ਲਹਿਰਾਉਣ ਦੀ ਘਟਨਾ ਵਾਪਰ ਚੁੱਕੀ ਹੈ। ਜਦਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।