class="bp-nouveau post-template-default single single-post postid-7465 single-format-standard admin-bar no-customize-support wpb-js-composer js-comp-ver-5.7 vc_responsive no-js">
ਪੰਜਾਬ

Breaking News- ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ

ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ। ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਮ ਪੇਸ਼ ਕੀਤਾ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।

ਦੱਸ ਦਈਏ ਕਿ ਸ਼ਾਮਚੁਰਾਸੀ ਤੋਂ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਸੀ। ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਤੇ ਤਜਰਬੇਕਾਰ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਸਾਲਾਨਾ ਜਨਰਲ ਇਜਲਾਸ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ। ਇਹ ਚੋਣ ਵੋਟਿੰਗ ਰਾਹੀਂ ਹੁੰਦੀ ਹੈ ਪਰ ਜੇਕਰ ਵਿਰੋਧੀ ਧਿਰ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕਰਦੀ ਤਾਂ ਬਹੁਮਤ ਵਾਲੀ ਧਿਰ ਦੇ ਉਮੀਦਵਾਰ ਨੂੰ ਹੀ ਪ੍ਰਵਾਨਗੀ ਮਿਲ ਜਾਂਦੀ ਹੈ।Breaking : ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ 

Leave a Comment

Your email address will not be published.

You may also like

Skip to toolbar