ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਾਦਲ ਪਰਿਵਾਰ ਤੇ ਵੱਡੇ ਦੋਸ਼ ਲਗਾਏ ਹਨ। ਦਰਅਸਲ, ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਮੁਖ ਮੰਤਰੀ ਚੰਨੀ ਨੇ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਹਨ।”
ਉਨ੍ਹਾਂ ਕਿਹਾ ਕਿ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ ’ਤੇ ਹੋਈ ਹੈ।ਚੰਨੀ ਨੇ ਕਿਹਾ, ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸ਼ੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ `ਚ ਜਿਨ੍ਹਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।
ਉਧਰ ਹੀ ਆਪਣੀ ਸਰਕਾਰ ਦੇ ਰੁਖ਼ ਨੂੰ ਦੁਹਰਾਉਂਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਰੇ ਵਾਅਦੇ ਸਿਰਫ਼ ਦੋ ਮਹੀਨਿਆਂ ਦੌਰਾਨ ਹਕੀਕਤ ਵਿੱਚ ਬਦਲ ਗਏ ਹਨ। ਉਨ੍ਹਾਂ ਕਿਹਾ, “ਹੋਰ ਭਲਾਈ ਸਕੀਮਾਂ ਤੋਂ ਇਲਾਵਾ ਹੁਣ ਅਸੀਂ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਸਭ ਤੋਂ ਘੱਟ ਕੀਮਤ `ਤੇ ਦੇ ਰਹੇ ਹਾਂ ਜਿਨ੍ਹਾਂ ਦੀ ਅੱਜ ਸਭ ਤੋਂ ਜ਼ਿਆਦਾ ਲੋੜ ਹੈ।”