ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਡੇਂਗੂ ਤੋਂ ਪੀੜਤ ਹਨ। ਡੇਂਗੂ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਗਤਾਰ ਸਿੰਘ ਹਵਾਰਾ ਨੂੰ ਡੇਂਗੂ ਤੋਂ ਪੀੜਤ ਹੋਣ ਬਾਰੇ ਹਵਾਰਾ ਕਮੇਟੀ ਦੇ ਕਨਵੀਨਰ ਪ੍ਰੋ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਰਾ ਦਾ ਪਹਿਲਾਂ ਤਿਹਾੜ ਜੇਲ੍ਹ ਦੇ ਅੰਦਰ ਹੀ ਇਲਾਜ ਚਲ ਰਿਹਾ ਸੀ। ਪਰੰਤੂ ਇਸ ਦੌਰਾਨ ਹਵਾਰਾ ਦੇ ਪਲੇਟਲੈਟਸ ਘੱਟ ਗਏ ਅਤੇ ਸਿਰਫ 40 ਹਜ਼ਾਰ ਗਿਣਤੀ ਵਿੱਚ ਰਹਿ ਗਏ, ਜਿਸ ਕਾਰਨ ਗੰਭੀਰ ਹਾਲਤ ਨੂੰ ਵੇਖਦਿਆਂ ਹਸਪਤਾਲ ਰੈਫਰ ਕੀਤਾ ਗਿਆ ਹੈ।
ਉਨ੍ਹਾਂ ਨੇ ਇਲਾਜ ਵਿੱਚ ਮਦਦ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਹੈ ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਅੱਜ 1 ਦਸੰਬਰ ਨੂੰ ਦੁਪਹਿਰ ਬਾਅਦ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਵਾਰਾ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਜਾਵੇਗੀ ਤੇ ਫਿਰ ਅੰਮ੍ਰਿਤਸਰ ਵਿਚ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।