ਦਸੰਬਰ ਦਾ ਮਹੀਨਾ ਸ਼ੁਰੂ ਗਿਆ ਹੈ। ਅੱਜ 1 ਦਸੰਬਰ ਹੈ। ਜਿਵੇਂ ਕਿ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਸੀ ਕਿ 1 ਦਸੰਬਰ ਤੋਂ ਪਹਾੜਾਂ ‘ਤੇ ਬਰਫ਼ਬਾਰੀ ਹੋਵੇਗੀ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਠੰਢ ਵਧੇਗੀ। ਬੁੱਧਵਾਰ ਯਾਨਿ 1 ਦਸੰਬਰ ਦੀ ਸਵੇਰ ਤੋਂ ਹੀ ਮੌਸਮ ਨੇ ਕਰਵਟ ਬਦਲ ਲਈ ਹੈ। ਧੁੱਪ ਨਾ ਨਿਕਲਣ ਕਾਰਨ ਠੰਢ ਵਧ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਹਾੜਾਂ ‘ਤੇ ਬਰਸਾਤ, ਬਰਫ਼ਬਾਰੀ ਤੇ ਤੇਜ਼ ਤੂਫ਼ਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਸਵੇਰ ਤੋਂ ਪਹਾੜੀ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ।
ਪੰਜਾਬ ‘ਚ ਮੰਗਲਵਾਰ ਦੀ ਰਾਤ ਤੋਂ ਹੀ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ। ਬੁੱਧਵਾਰ ਦੀ ਸਵੇਰ ਸੂਰਜ ਦੇ ਦਰਸ਼ਨ ਨਹੀਂ ਹੋਏ। ਧੁੱਪ ਨਹੀਂ ਨਿਕਲੀ, ਜਿਸ ਕਾਰਨ ਠੰਢ ਜ਼ਿਆਦਾ ਮਹਿਸੂਸ ਹੋ ਰਹੀ ਹੈ। ਤਾਪਮਾਨ ਦੀ ਗੱਲ ਕੀਤੀ ਜਾਏ ਤਾਂ 5.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਦਕਿ ਹਰਿਆਣਾ ‘ਚ 9 ਡਿਗਰੀ ਸੈਲਸੀਅਸ ਨਾਲ ਹਿਸਾਰ ਸਭ ਤੋਂ ਸ਼ਹਿਰ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਦਾ ਕਹਿਣੈ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ 2-4 ਦਸੰਬਰ ਤੱਕ ਕਈ ਇਲਾਕਿਆਂ ‘ਚ ਹਲਕੀ ਬਰਸਾਤ ਹੋ ਸਕਦੀ ਹੈ, ਜਦਕਿ 5 ਦਸੰਬਰ ਨੂੰ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਕਈ ਇਲਾਕਿਆਂ ‘ਚ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਆਵਾਜਾਈ ਵੀ ਖ਼ਾਸੀ ਪ੍ਰਭਾਵਤ ਹੋ ਸਕਦੀ ਹੈ।