ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ‘ਚ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ‘ਚ ਲਿਖਤੀ ਜਵਾਬ ‘ਚ ਇਹ ਗੱਲ ਕਹੀ। ਤੋਮਰ ਨੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਕੋਲ ਕਿਸਾਨਾਂ ਦੇ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ। ਅਜਿਹੇ ‘ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਦਰਅਸਲ ਲੋਕ ਸਭਾ ‘ਚ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਇਸ ਗੱਲ ਦਾ ਕੋਈ ਅੰਕੜਾ ਹੈ ਕਿ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਤੇ ਕੀ ਸਰਕਾਰ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ। ਜੇਕਰ ਅਜਿਹਾ ਹੈ ਤਾਂ ਸਰਕਾਰ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣੀ ਚਾਹੀਦੀ ਹੈ, ਜੇਕਰ ਅਜਿਹਾ ਨਹੀਂ ਹੈ ਤਾਂ ਸਰਕਾਰ ਨੂੰ ਇਸ ਦਾ ਦੱਸਣਾ ਚਾਹੀਦਾ ਹੈ।