ਪੰਜਾਬ

CM ਚਰਨਜੀਤ ਚੰਨੀ ਪੰਜਾਬੀਆਂ ਲਈ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਇੱਕ ਵਾਰ ਫੇਰ ਕੋਈ ਨਵਾਂ ਐਲਾਨ ਕਰਨ ਦੀ ਤਿਆਰੀ ਵਿੱਚ ਹਨ। ਚੰਨੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਸ਼ੇਅਰ ਕੀਤੀ ਜਿਸ ਵਿੱਚ ਲਿਖਿਆ ਹੈ ਇਰਾਦਾ ਪੱਕਾ, ਵਾਅਦਾ ਪੱਕਾ। ਇਸ ਤੋਂ ਬਾਅਦ ਚਾਰੇ ਪਾਸੇ ਇਹੀ ਚਰਚਾ ਹੈ ਕਿ ਮੁੱਖ ਮੰਤਰੀ ਚੰਨੀ ਅੱਜ ਯਾਨੀ 2 ਦਸੰਬਰ ਨੂੰ ਦੁਪਹਿਰ 3 ਵਜੇ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ‘ਸੀ’ ਫਾਰਮ ਨਾਲ ਸਬੰਧਤ ਕੇਸਾਂ ਵਿਚੋਂ ਲਗਪਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫ 8500 ਦੇ ਲਗਪਗ ਕੇਸਾਂ ਦਾ ਹੀ ਮੁਲਾਂਕਣ ਹੋਵੇਗਾ। ਵਪਾਰੀਆਂ ਦੇ ਪੱਖੀ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ 200 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ। 

Leave a Comment

Your email address will not be published.

You may also like

Skip to toolbar