ਦੇਸ਼ ਪੰਜਾਬ

ਪੰਜਾਬੀਆਂ ਨੂੰ ਮੁੜ ਗਾਰੰਟੀਆਂ ਵੰਡਣ ਕੇਜਰੀਵਾਲ ਅੱਜ ਪੰਜਾਬ ਦੌਰ ‘ਤੇ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।

ਦਸ ਦੇਈਏ ਕਿ ਕੇਜਰੀਵਾਲ ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

Leave a Comment

Your email address will not be published.

You may also like

Skip to toolbar