ਦਿੱਲੀ ਦਰਬਾਰ ‘ਚ ਕਾਂਗਰਸ ਦੇ ‘ਮਿਸ਼ਨ ਪੰਜਾਬ’ ਦੀ ਤਿਆਰੀ ਹੋਈ ਹੈ। ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ, ਪਾਰਟੀ ਪ੍ਰਧਾਨ ਨਵਜੋਤ ਸਿੱਧੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਜੋਸ਼ ਦਾ ਟੀਕਾ ਲਾ ਕੇ ਪੰਜਾਬ ਵੱਲ ਤੋਰਿਆ ਹੈ। ਰਾਹੁਲ ਗਾਂਧੀ ਨੇ ਸੀਨੀਅਰ ਲੀਡਰਾਂ ਨੂੰ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਦਾ ਪਾਠ ਵੀ ਪੜ੍ਹਾਇਆ ।
ਦੱਸ ਦਈਏ ਕਿ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਨੂੰ ਇਕਸੁਰ ਕਰਨ ਲਈ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਲੀ ਦਰਬਾਰ ਬੁਲਾਇਆ ਸੀ। ਮੀਟਿੰਗ ਵਿੱਚ ਆਪਸੀ ਤਕਰਾਰ ਤੇ ਗਿਲੇ-ਸ਼ਿਕਵੇ ਛੱਡ ਕੇ ਪਾਰਟੀ ਦੀ ਜਿੱਤ ਲਈ ਡਟਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਬਾਰੇ ਵੀ ਚਰਚਾ ਹੋਈ ਹੈ। ਪਤਾ ਲੱਗਾ ਹੈ ਕਿ ਹੁਣ ਜਲਦ ਹੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਹੋਏਗੀ।
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਲਈ ਇਸ ਵੇਲੇ ਵਿਰੋਧੀਆਂ ਨਾਲੋਂ ਆਪਣਿਆਂ ਚ ਜ਼ਿਆਦਾ ਫਰਕ ਹੈ। ਪਾਰਟੀ ਨਵਜੋਤ ਸਿੱਧੂ ਵਿਰੋਧੀਆਂ ਨਾਲੋਂ ਵੱਧ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਸੋਸ਼ਲ ਮੀਡੀਆ ਉੱਪਰ ਆਪਣੀ ਪਾਰਟੀ ਤੇ ਸਰਕਾਰ ਬਾਰੇ ਗੰਭੀਰ ਸਵਾਲ ਉਠਾ ਰਹੇ ਹਨ। ਇਸ ਕਰਕੇ ਕਾਂਗਰਸ ਅੰਦਰ ਅਜੇ ਵੀ ਅਮਾਸਾਣ ਚੱਲ ਰਿਹਾ ਹੈ।