ਦੇਸ਼ ਪੰਜਾਬ

ਜਲਦ ਹੋਏਗਾ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਗਠਜੋੜ ਦਾ ਐਲਾਨ !

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਸਮਝੌਤਾ ਹੁੰਦਾ ਨਜ਼ਰ ਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਜਪਾ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗਠਜੋੜ ਬਾਰੇ ਗੱਲ ਕੀਤੀ ਹੈ। ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਲਈ ਜੋ ਸ਼ਰਤ ਰੱਖੀ ਸੀ ਉਹ ਪੂਰੀ ਹੋ ਗਈ ਹੈ।

ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਦੇ ਮੁੱਦੇ ‘ਤੇ ਖੁੱਲ੍ਹ ਕੇ ਬੋਲ ਚੁੱਕੇ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਮੇਰੀ ਸ਼ਰਤ ਸੀ ਕਿ ਜੇਕਰ ਭਾਜਪਾ ਕਿਸਾਨ ਅੰਦੋਲਨ ਨੂੰ ਹੱਲ ਕਰਦੀ ਹੈ ਤਾਂ ਮੈਂ ਇਕੱਠੇ ਚੋਣ ਲੜਨ ਲਈ ਤਿਆਰ ਹਾਂ। ਭਾਜਪਾ ਨੇ ਅਜਿਹਾ ਕੀਤਾ ਹੈ। ਮੈਂ ਗਠਜੋੜ ਬਾਰੇ ਅਮਿਤ ਸ਼ਾਹ ਨਾਲ ਪਹਿਲਾਂ ਹੀ ਗੱਲ ਕਰ ਚੁੱਕਾ ਹਾਂ।

ਅਮਰਿੰਦਰ ਸਿੰਘ ਨੇ ਜਲਦੀ ਹੀ ਭਾਜਪਾ ਨਾਲ ਗਠਜੋੜ ਕਰਨ ਦਾ ਰਸਮੀ ਐਲਾਨ ਕਰਨ ਦੇ ਸੰਕੇਤ ਦਿੱਤੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ, ”ਮੈਂ ਜਲਦੀ ਹੀ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਜਾ ਰਿਹਾ ਹਾਂ। ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਗਠਜੋੜ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

Leave a Comment

Your email address will not be published.

You may also like

Skip to toolbar