ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ। ਸੰਧੂ ਨੇ ਕਿਹਾ ਕਿ ਉਹ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ ਨੇ ਆਪਣੇ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ਕੀਤੀ। ਵੀਡੀਓ ‘ਚ ਉਨ੍ਹਾਂ ਕਿਹਾ ਕਿ ਪਹਿਲੀ ਗੱਲ ਤਾਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦਾ ਉਨ੍ਹਾਂ ਕੋਲ ਕੋਈ ਮੌਕਾ ਹੀ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਪਾਰਟੀ ਤੋਂ ਪਹਿਲਾਂ ਹੀ ਸਸਪੈਂਡ ਕੀਤਾ ਜਾ ਚੁੱਕਾ ਹੈ। ਦੂਜਾ, ਉਹ ਖੁਦ ਪਾਰਟੀ ਦੀ ਵਿਚਾਰਧਾਰਾ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਨ। ਇਸ ਤੋਂ ਇਲਾਵਾ ਚੋਣਾਂ ਨਾ ਲੜਨ ਦਾ ਇੱਕ ਕਾਰਨ ਉਨ੍ਹਾਂ ਕੁਝ ਪਰਿਵਾਰਕ ਸਮੱਸਿਆਵਾਂ ਵੀ ਦੱਸੀਆਂ।
ਦੱਸ ਦੇਈਏ ਕਿ ਕੰਵਰ ਸੰਧੂ 2017 ਵਿਚ ਖਰੜ ਵਿਧਾਨ ਸਭਾ ਸੀਟ ਤੋਂ ‘ਆਪ’ ਦੀ ਟਿਕਟ ’ਤੇ ਐਮਐਲਏ ਚੁਣੇ ਗਏ ਸੀ। ਹਾਲਾਂਕਿ ਉਨ੍ਹਾਂ ਪਾਰਟੀ ਵਿਰੋਧੀ ਸਰਗਰਮੀਆਂ ਦੇ ਚੱਲਦਿਆਂ ਸਸਪੈਂਡ ਕਰ ਦਿੱਤਾ ਗਿਆ ਸੀ।