ਪੰਜਾਬ ਗਾਇਕ ਸਿੱਧੂ ਮੂਸੇਵਾਲ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਚਰਚਾ ਹੈ ਕਿ ਉਹ ਮਾਨਸਾ ਤੋਂ ਵਿਧਾਨ ਸਭਾ ਚੋਣ ਲੜ ਸਕਦੇ ਹਨ। ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਉਹ ਕਾਂਗਰਸ ਵਿੱਚ ਸ਼ਾਮਲ ਹੋਏ
ਦੱਸ ਦਈਏ ਕਿ ਪਿਛਲੇ ਕਈ ਦਿਨੀਂ ਤੋਂ ਮੀਡੀਆ ਵਿੱਚ ਚਰਚਾ ਹੈ ਕਿ ਵਿਵਾਦਤ ਸ਼ਖ਼ਸੀਅਤ ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦਾ ਹੈ। ਪਹਿਲਾਂ ਚਰਚਾ ਸੀ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਚਰਚਾ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਵੱਲੋਂ ਆਪਣੇ ਇੰਸਟਾਗ੍ਰਾਮ ਖਾਤੇ ‘ਤੇ ਸਟੋਰੀ ਪਾਉਣ ਮਗਰੋਂ ਛਿੜੀ ਸੀ। ਇਸ ਵਿੱਚ ਉਸ ਨੇ ਸਿੱਧੂ ਮੂਸੇਵਾਲਾ ਦੇ ਚੋਣ ਮੈਦਾਨ ਵਿੱਚ ਉੱਤਰਨ ਦੀ ਖ਼ਬਰ ‘ਤੇ ਮੋਹਰ ਲਾਈ ਸੀ। ਇਸ ਦੇ ਨਾਲ ਹੀ ਮੂਸੇਵਾਲਾ ਨੇ ਵੀ ਆਪਣੇ ਦੋਸਤ ਦੀ ਇਸ ਸਟੋਰੀ ਨੂੰ ਸ਼ੇਅਰ ਕੀਤਾ ਸੀ ਪਰ ਉਸ ਦੀ ਕਿਸੇ ਨੇ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਸੀ।