class="post-template-default single single-post postid-7628 single-format-standard wpb-js-composer js-comp-ver-6.11.0 vc_responsive">

ਦੇਸ਼

ਡਾ. ਮਨਮੋਹਨ ਸਿੰਘ ਨੇ ਰਾਜ ਸਭਾ ‘ਚੋਂ ਲਈ ਛੁੱਟੀ, ਸੰਸਦ ਦੇ ਸੈਸ਼ਨ ‘ਚ ਨਹੀਂ ਹੋਣਗੇ ਸ਼ਾਮਲ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੰਸਦ ਦੇ ਪੂਰੇ ਸਰਦ ਰੁੱਤ ਸੈਸ਼ਨ ਲਈ ਛੁੱਟੀ ਲੈ ਲਈ ਹੈ। ਰਾਜ ਸਭਾ ਦੇ ਚੇਅਰਮੈਨ ਐੱਮ ਵੈਂਕਈਆ ਨਾਇਡੂ ਨੇ ਇਹ ਜਾਣਕਾਰੀ ਦਿੱਤੀ। ਨਾਇਡੂ ਨੇ ਸੰਸਦ ਮੈਂਬਰਾਂ ਨੂੰ ਡਾ. ਮਨਮੋਹਨ ਸਿੰਘ ਵੱਲੋਂ ਭੇਜੀ ਚਿੱਠੀ ਬਾਰੇ ਦੱਸਦਿਆਂ ਕਿਹਾ ਕਿ ਉਹ ਸਿਹਤ ਖਰਾਬ ਹੋਣ ਕਰਕੇ 29 ਨਵੰਬਰ ਤੋਂ 23 ਦਸੰਬਰ ਤੱਕ ਰਾਜ ਸਭਾ ਦੇ ਮੌਜੂਦਾ 255ਵੇਂ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ।

ਨਾਇਡੂ ਨੇ ਸਾਰੇ ਮੈਂਬਰਾਂ ਤੋਂ ਉਨ੍ਹਾਂ ਨੂੰ ਮੌਜੂਦਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇਣ ਬਾਰੇ ਸਹਿਮਤੀ ਮੰਗੀ, ਜਿਸ ‘ਤੇ ਮੈਂਬਰਾਂ ਵੱਲੋਂ ਸਹਿਮਤੀ ਦੇ ਦਿੱਤੀ ਗਈ। ਇਸ ਪਿੱਛੋਂ ਨਾਇਡੂ ਨੇ ਉਨ੍ਹਾਂ ਨੂੰ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਕਿਸੇ ਵੀ ਰਾਜ ਸਭਾ ਮੈਂਬਰ ਨੂੰ ਕਾਰਵਾਈ ਤੋਂ ਛੁੱਟੀ ਲੈਣ ਲਈ ਸਦਨ ਦੇ ਸਾਰੇ ਮੈਂਬਰਾਂ ਦੀ ਇਜਾਜ਼ਤ ਲੈਣੀ ਜ਼ਰੂਰੀ ਹੁੰਦੀ ਹੈ।

Leave a Comment

Your email address will not be published.

You may also like