ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਸਾਬਕਾ ਅਕਾਲੀ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਭਾਜਪਾ ‘ਚ ਸ਼ਾਮਲ ਹੋ ਕੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਨਵੀਂ ਦਿੱਲੀ ਸਥਿਤ ਭਾਜਪਾ ਦੇ ਹੈੱਡਕੁਆਰਟਰ ਪਹੁੰਚ ਕੇ ਉਨ੍ਹਾਂ ਨੇ ਮੈਂਬਰਸ਼ਿਪ ਗ੍ਰਹਿਣ ਕੀਤੀ। ਉਨ੍ਹਾਂ ਦੇ ਨਾਲ ਹੀ ਪੰਜਾਬ ਦੇ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ, ਪੰਜਾਬ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਸਨਅਤਕਾਰ ਹਰਚਰਨ ਸਿੰਘ ਰਣੌਤਾ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਭਾਜਪਾ ਜੁਆਇਨ ਕਰ ਲਈ ਹੈ।
Ex-DGP Punjab Shri Sarbdeep Singh Virk, former chairman of Punjab cooperative bank Shri Avtar Singh Zira, former SAD leader Sarabjit Singh Makkar, industrialist Shri Harcharan Singh Ranauta and other eminent personalities from Punjab #JoinBJP at party headquarters in New Delhi. pic.twitter.com/lbaaweS6lP
— BJP (@BJP4India) December 3, 2021