ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸੀਸੀਟੀਵੀ ਕੈਮਰਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਰਾਜਧਾਨੀ ਵਿੱਚ ਦੋ ਲੱਖ 75 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ ਤੇ ਦਿੱਲੀ ਨੇ ਇਸ ਮਾਮਲੇ ਵਿੱਚ ਲੰਡਨ, ਨਿਊਯਾਰਕ, ਸਿੰਗਾਪੁਰ ਤੇ ਪੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ।
ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਪੁਲਿਸ ਨੂੰ ਅਪਰਾਧਾਂ ਨੂੰ ਸੁਲਝਾਉਣ ਵਿੱਚ ਮਦਦ ਕਰਦੇ ਹਨ। ਜਦੋਂਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਲੱਖ 40 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਬਾਅਦ ਦਿੱਲੀ ਵਿੱਚ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵੱਧ ਕੇ 418000 ਹੋ ਜਾਵੇਗੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕੈਮਰੇ ਲਗਾਉਣ ਦੀਆਂ ਕਈ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ, ਪਰ ਇਸ ਦੇ ਬਾਵਜੂਦ ਅਸੀਂ ਕਾਮਯਾਬ ਹੋਏ। ਕੇਂਦਰ ਸਰਕਾਰ ਦੀ ਕੰਪਨੀ ਵੱਲੋਂ ਬਹੁਤ ਵਧੀਆ ਕੈਮਰੇ ਲਗਾਏ ਜਾ ਰਹੇ ਹਨ। ਇਹ ਵੀ ਦੱਸਿਆ ਕਿ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਇਹ ਕੈਮਰੇ ਲਗਾ ਰਹੀ ਹੈ। ਨਵੀਂ ਤਕਨੀਕ ਵਾਲੇ ਕੈਮਰੇ ਲਗਾਏ ਜਾ ਰਹੇ ਹਨ।