ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਐਤਵਾਰ ਨੂੰ ਓਮੀਕ੍ਰੋਨ ਵੇਰੀਐਂਟ ਦੇ 17 ਹੋਰ ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ‘ਚੋਂ 9 ਮਾਮਲੇ ਜੈਪੁਰ ‘ਚ ਸਾਹਮਣੇ ਆਏ ਹਨ ਅਤੇ ਇਸ ਤਰ੍ਹਾਂ ਦਾ ਪਹਿਲਾ ਮਾਮਲਾ ਦਿੱਲੀ ‘ਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਵੀ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਦੌਰਾਨ ਓਮੀਕ੍ਰੋਨ ਵੇਰੀਐਂਟ ਦੇ ਵਧਦੇ ਦਹਿਸ਼ਤ ਦੇ ਵਿਚਕਾਰ, ਅਮਰੀਕਾ ਅਤੇ ਯੂਕੇ ਨੇ ਵੀ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਵਿਡ -19 ਟੈਸਟਿੰਗ ਨਿਯਮਾਂ ਨੂੰ ਸਖਤ ਕਰਦੇ ਹੋਏ ਭਾਰਤ ਨੂੰ ਇਸ ਸੂਚੀ ਵਿੱਚ ਰੱਖਿਆ ਹੈ।
ਦੱਸ ਦਈਏ ਕਿ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਐਤਵਾਰ ਨੂੰ ਇੱਕ ਹੀ ਪਰਿਵਾਰ ਵਿੱਚ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ 9 ਲੋਕ ਮਿਲੇ ਹਨ। ਇਸ ਪਰਿਵਾਰ ਦੀ ਯਾਤਰਾ ਦਾ ਇਤਿਹਾਸ ਦੱਖਣੀ ਅਫਰੀਕਾ ਨਾਲ ਸਬੰਧਤ ਹੈ। ਸੂਬੇ ਦੇ ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੰਕਰਮਿਤ ਪਾਏ ਗਏ ਲੋਕਾਂ ਚੋਂ 4 ਲੋਕ ਦੱਖਣੀ ਅਫਰੀਕਾ ਤੋਂ ਵਾਪਸ ਆਏ ਸਨ। ਬਾਕੀ 5 ਉਸ ਦੇ ਸੰਪਰਕ ਵਿੱਚ ਸੀ।ਮਹਾਰਾਸ਼ਟਰ ਵਿੱਚ 7 ਹੋਰ ਨਵੇਂ ਮਾਮਲੇ ਆਏ ਸਾਹਮਣੇ