ਪੰਜਾਬ ‘ਚ 2022 ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ: ਐੱਸ ਕਰੁਣਾ ਰਾਜੂ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 9 ਲੱਖ ਦੱਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਲਾਇਸੈਂਸੀ ਅਸਲੇ ਜ਼ਮਾਂ ਕਰਵਾਉਣ ਲਈ ਹੁਕਮ ਦਿੱਤੇ। ਇਹ ਹੁਕਮ ਬਕਾਇਦਾ ਲਿਖ਼ਤੀ ਤੌਰ ’ਤੇ ਜਾਰੀ ਕੀਤੇ ਗਏ ਹਨ ਅਤੇ ਇਸਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਗਿਆ ਹੈ।
ਜਿਨ੍ਹਾਂ ਲੋਕਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਲਾਇਸੈਂਸੀ ਹਥਿਆਰ ਲੈ ਕੇ ਰੱਖੇ ਹਨ, ਉਨ੍ਹਾਂ ਨੂੰ ਆਪਣੇ ਸਬੰਧਤ ਪੁਲਿਸ ਥਾਣਿਆਂ ਜਾਂ ਫਿਰ ਅਸਲਾ ਡੀਲਰਾਂ ਦੇ ਕੋਲ ਹਥਿਆਰ ਜਮਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਅਸਲੇ ਨਾ ਜ਼ਮਾਂ ਕਰਵਾਉਣ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਪੁਲਿਸ ਥਾਣਿਆਂ ਕੋਲ ਅਸਲਾ ਲਾਇਸੈਂਸ ਲੈਣ ਵਾਲੇ ਲੋਕਾਂ ਦੀ ਸੂਚੀ ਰਹਿੰਦੀ ਹੈ ਅਤੇ ਇਸ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ‘ਚ ਕੁੱਲ ਅਸਲਾ 3.8 ਲੱਖ ਹੈ।ਇਸ ਦੇ ਨਾਲ ਹੀ ਮੁੱਖ ਚੋਣ ਕਮਿਸ਼ਨ ਨੇ ਦੱਸਿਆ ਕਿ ਪੰਜਾਬ ‘ਚ ਚੋਣਾਂ ਤੱਕ 700 ਕੰਪਨੀਆਂ ਲਗਵਾਉਣ ਦੀ ਡਿਮਾਂਡ ਆਈ ਹੈ।