ਪੰਜਾਬ

ਭਗਵੰਤ ਮਾਨ ਨੂੰ ਖਰੀਦਣ ਦਾ ਮਾਮਲਾ ਭਖਿਆ, ਰਵਨੀਤ ਬਿੱਟੂ ਨੇ ਮੰਗਿਆ ਜਵਾਬ

ਸੰਗਰੂਰ ਤੋਂ ਸੰਸਦ ਮੈਂਬਰ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਬੀਜੇਪੀ ਉੱਪਰ ਖਰੀਦੋ-ਫਰੋਖਤ ਦੀ ਪੇਸ਼ਕਸ਼ ਦੇ ਲਾਏ ਇਲਜ਼ਾਮ ਦਾ ਮਾਮਲਾ ਪਾਰਲੀਮੈਂਟ ਵਿੱਚ ਵੀ ਗੁੰਜਿਆ। ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਇਹ ਮਾਮਲਾ ਉਠਾਉਂਦਿਆਂ ਸਰਕਾਰ ਤੋਂ ਜਵਾਬ ਮੰਗਿਆ ਹੈ।

ਰਵਨੀਤ ਬਿੱਟੂ ਨੇ ਲੋਕ ਸਭਾ ਵਿੱਚ ਸਰਕਾਰ ਨੂੰ ਕਿਹਾ ਕਿ ਭਗਵੰਤ ਮਾਨ ਵੱਲੋਂ ਭਾਜਪਾ ’ਤੇ ਉਸ ਨੂੰ ਖਰੀਦਣ ਤੇ ਕੇਂਦਰ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਦੇ ਲਾਏ ਦੋਸ਼ਾਂ ਬਾਰੇ ਆਪਣੇ ਸਥਿਤੀ ਸਪਸ਼ਟ ਕਰੇ। ਬਿੱਟੂ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਮਾਨ ਨੂੰ ਇਹ ਬਿਆਨ ਸਦਨ ਦੇ ਬਾਹਰ ਨਹੀਂ ਬਲਕਿ ਅੰਦਰ ਦੇਣਾ ਚਾਹੀਦਾ ਸੀ। ਬਿੱਟੂ ਨੇ ਕਿਹਾ ਕਿ ਸਿਆਸੀ ਲੋਕਾਂ ਲਈ ਅਜਿਹੀ ਗੱਲ ਸ਼ਰਮਸਾਰ ਕਰਨ ਵਾਲੀ ਹੈ ਤੇ ਕੇਂਦਰ ਸਰਕਾਰ ਨੂੰ ਮਾਨ ਦੇ ਇਨ੍ਹਾਂ ਦੋਸ਼ਾਂ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਬੇਸ਼ੱਕ ਬੀਜੇਪੀ ਨੇ ਭਗਵੰਤ ਮਾਨ ਦੇ ਇਸ ਇਲਜ਼ਾਮ ਨੂੰ ਆਪਣੀ ਹੀ ਪਾਰਟੀ ਉੱਪਰ ਦਬਾਅ ਬਣਾਉਣ ਦੀ ਰਣਨੀਤੀ ਦੱਸਿਆ ਹੈ ਪਰ ਇਸ ਨਾਲ ਸਿਆਸੀ ਉਬਾਲ ਆ ਗਿਆ ਹੈ।

ਦੱਸ ਦਈਏ ਕਿ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਬੀਜੇਪੀ ‘ਤੇ ਇਲਜ਼ਾਮ ਲਾਏ ਹਨ ਕਿ ਪਾਰਟੀ ਦੇ ਸੀਨੀਅਰ ਲੀਡਰ ਨੇ ਉਨ੍ਹਾਂ ਨੂੰ ਬੀਜੇਪੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ।

Leave a Comment

Your email address will not be published.

You may also like

Skip to toolbar