ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਝ ਪੰਜਾਬ ਦੌਰੇ ਲਈ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ‘ਚ ਹੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ‘ਤੇ ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਮਾਈਨਿੰਗ ਦੇ ਮਾਲਕ ਹਨ ਜਾਂ ਭਾਈਵਾਲ ਹਨ।
ਕੇਜਰੀਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਹੁਤ ਸਾਰੇ ਵਿਧਾਇਕ ਨਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ। ਜੇਕਰ ਵਿਧਾਇਕ ਜਾਂ ਸਿਆਸੀ ਆਗੂ ਹੀ ਮਾਇਨਿੰਗ ਚ ਸ਼ਾਮਲ ਹੋਣਗੇ ਤਾਂ ਆਮ ਲੋਕ ਕਿੱਥੇ ਜਾਣਗੇ। ਕੇਜਰੀਵਾਲ ਨੇ ਕਿਹਾ ਸੂਬੇ ‘ਚ 20 ਹਜਾਰ ਕਰੋੜ ਦੀ ਅੰਦਾਜਨ ਨਾਜਾਇਜ ਮਾਈਨਿੰਗ ਹੁੰਦੀ ਹੈ। ਸੂਬੇ ‘ਚ ਆਮ ਆਦਮੀ ਪਾਰਟੀ ਸਰਕਾਰ ਬਣਨ ‘ਤੇ ਨਾਜਾਇਜ ਮਾਈਨਿੰਗ ਰੋਕੀ ਜਾਵੇਗੀ। ਇਹ ਪੈਸਾ ਸੂਬੇ ਦੀ ਆਮ ਜਨਤਾ ਤੇ ਗਰੀਬ ਲੋਕਾਂ ‘ਚ ਵੰਡਿਆ ਜਾਵੇਗਾ।
आम आदमी पार्टी की सरकार अवैध रेता खनन बंद करेगी।
— Arvind Kejriwal (@ArvindKejriwal) December 7, 2021
पंजाब में रेता चोरी का पैसा अब नेताओं की जेब में नहीं, महिलाओं की जेब में जाएगा। इसीलिए पंजाब के सारे नेता मुझे गंदी गंदी गालियाँ दे रहे हैं।
ਦੱਸ ਦਈਏ ਕਿ ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਆਏ ਹਨ। ਇਸ ਵਾਰ ਉਹ ਦੋਆਬਾ ਖੇਤਰ ’ਚ ਚੋਣ ਸਰਗਰਮੀਆਂ ਤੇਜ਼ ਕਰਨਗੇ। ਸੂਤਰਾਂ ਮੁਤਾਬਕ ਕੇਜਰੀਵਾਲ ਦਲਿਤ ਵਰਗ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ ਕਿਉਂਕਿ ਦੋਆਬਾ ਖੇਤਰ ਵਿੱਚ ਦਲਿਤ ਵੋਟ ਬੈਂਕ ਦਾ ਕਾਫੀ ਦਬਦਬਾ ਹੈ।