ਜੇਕਰ ਕੋਈ ਕਰਮਚਾਰੀ ਵੀਡੀਓ ਕਾਲ ‘ਤੇ ਆਪਣੀ ਨੌਕਰੀ ਗੁਆ ਦਿੰਦਾ ਹੈ ਤਾਂ ਉਸ ਦੀ ਪ੍ਰਤੀਕਿਰਿਆ ਕੀ ਹੋਵੇਗੀ? ਕੁਝ ਅਜਿਹਾ ਹੀ ਹੋਇਆ Better.com ਦੇ ਕਰਮਚਾਰੀਆਂ ਨਾਲ। ਇਸ ਕੰਪਨੀ ਨੇ ਇੱਕੋ ਸਮੇਂ 900 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। Better.com ਦੇ ਸੀਈਓ ਵਿਸ਼ਾਲ ਗਰਗ ਨੇ ਜ਼ੂਮ ਕਾਲ ‘ਤੇ 900 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ।
ਇਸ ਕੰਪਨੀ ਦੀ ਮੀਟਿੰਗ ਵਿਚ ਵਿਸ਼ਾਲ ਗਰਗ ਨੇ ਕਿਹਾ, ‘ਜੇਕਰ ਤੁਸੀਂ ਇਸ ਵੀਡੀਓ ਕਾਲ ਦਾ ਹਿੱਸਾ ਹੋ, ਤਾਂ ਤੁਸੀਂ ਉਨ੍ਹਾਂ ਬਦਕਿਸਮਤ ਲੋਕਾਂ ਵਿਚੋਂ ਇੱਕ ਹੋ, ਜਿਨ੍ਹਾਂ ਨੂੰ ਅੱਜ ਕੱਢਿਆ ਜਾ ਰਿਹਾ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ ਇਸ ਮੀਟਿੰਗ ਵਿਚ ਕਰੀਬ 900 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਕ ਸੀਈਓ ਵਿਸ਼ਾਲ ਗਰਗ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਇਨ੍ਹਾਂ ਕਰਮਚਾਰੀਆਂ ‘ਤੇ ਸਹੀ ਢੰਗ ਨਾਲ ਕੰਮ ਨਾ ਕਰਨ ਅਤੇ ਗਾਹਕਾਂ ਨੂੰ ਚੋਰੀ ਕਰਨ ਦੇ ਦੋਸ਼ ਲੱਗੇ ਹਨ।
ਕੰਪਨੀ ਦੇ ਮੁੱਖ ਵਿੱਤੀ ਅਧਿਕਾਰੀ ਕੇਵਿਨ ਰਿਆਨ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕੀਤਾ ਹੈ। ਇਸ ਕਾਰਨ ਉਸ ਨੂੰ ਕੰਪਨੀ ਵਿਚੋਂ ਕੱਢ ਦਿੱਤਾ ਗਿਆ ਹੈ। ਵਿਸ਼ਾਲ ਗਰਗ ਨੇ ਕਿਹਾ ਕਿ ਉਹ ਅਜਿਹਾ ਬਿਲਕੁਲ ਵੀ ਨਹੀਂ ਕਰਨਾ ਚਾਹੁੰਦਾ ਸੀ ਪਰ ਉਸ ਨੂੰ ਮਜਬੂਰ ਹੋ ਕੇ ਇਹ ਕਦਮ ਚੁੱਕਣਾ ਪਿਆ। ਕੰਪਨੀ ਦੇ ਇਸ ਕਦਮ ਤੋਂ ਬਾਅਦ ਇਹ ਨੌਕਰੀ ਇੰਡਸਟਰੀ ਲਈ ਵੱਡਾ ਨੁਕਸਾਨ ਹੈ। ਕਰੋਨਾ ਮਹਾਮਾਰੀ ਦੇ ਇਸ ਦੌਰ ਵਿਚ ਕਈ ਲੋਕਾਂ ਦੀ ਨੌਕਰੀ ਚਲੀ ਗਈ ਹੈ।