ਸਿਹਤ ਪੰਜਾਬ

ਪੰਜਾਬ ‘ਚ OMICRON ਦਾ ਖ਼ਤਰਾ ਵਧਿਆ, 4 ਵਿਦਿਆਰਥੀ Positive ਆਉਣ ਨਾਲ 5ਵਾਂ ਸਕੂਲ ਬੰਦ

ਕੋਰੋਨਾ ਦੀ ਤੀਜੀ ਲਹਿਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਰੋਜ਼ ਕੇੇਸ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲ ਦੇ 4 ਮਰੀਜ਼ ਹੋਰ ਕੋਰੋਨਾ ਦੇ ਨਵੇਂ ਰੂਪ ਤੋਂ ਪੌਜ਼ੀਟਿਵ ਪਾਏ ਗਏ ਹਨ। ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਤੱਕ ਇਹ ਪੰਜਾਬ ਦਾ 5ਵਾਂ ਸਕੂਲ ਹੈ, ਜਿਹੜਾ ਕੋਰੋਨਾ ਕਾਰਨ ਬੰਦ ਹੋ ਗਿਆ।ਜ਼ਿਕਰਯੋਗ ਹੈ ਕਿ ਬੀਤੇ ਦਿਨੀ 4 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣੇ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ।

ਹਾਲਾਂਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਹਰ ਹੀਲਾ ਵਰਤਿਆ ਜਾ ਰਿਹਾ ਹੈ, ਪਰ ਫਿਰ ਵੀ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ।

Leave a Comment

Your email address will not be published.

You may also like

Skip to toolbar