ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ ਨੂੰ ਭਾਜਪਾ ਸੰਸਦੀ ਦਲ ਦੀ ਬੈਠਕ ਹੋਈ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਸੰਸਦ ‘ਚ ਮੌਜੂਦ ਹੋਣਾ ਚਾਹੀਦਾ ਹੈ। ਹਾਲਾਂਕਿ ਹਰ ਵਾਰ ਅਜਿਹਾ ਕਹਿਣਾ ਠੀਕ ਨਹੀਂ ਹੈ, ਪਰ ਸੰਸਦ ‘ਚ ਰਹਿਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਪੀਐਮ ਮੋਦੀ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਵਾਰ-ਵਾਰ ਰੋਕਿਆ ਜਾਂਦਾ ਹੈ ਤਾਂ ਉਹ ਵੀ ਪਸੰਦ ਨਹੀਂ ਕਰਦੇ। ਤੁਸੀਂ ਆਪਣੇ ਆਪ ‘ਚ ਤਬਦੀਲੀ ਲਿਆਓ, ਨਹੀਂ ਤਾਂ ਤਬਦੀਲੀ ਉਸੇ ਤਰ੍ਹਾਂ ਹੀ ਆਉਂਦੀ ਹੈ। ਪ੍ਰਧਾਨ ਮੰਤਰੀ ਨੇ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਵਿਚ ਮੌਜੂਦ ਰਹਿ ਕੇ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ।
ਧਾਨ ਮੰਤਰੀ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ‘ਚ ਆਪਣੀ ਮੌਜੂਦਗੀ ਯਕੀਨੀ ਬਣਾਉਣ ਲਈ ਕਹਿੰਦੇ ਹੋਏ ਕਿਹਾ ਕਿ ਬੱਚਿਆਂ ਵਾਂਗ ਤੁਹਾਨੂੰ ਵਾਰ-ਵਾਰ ਇਕ ਹੀ ਗੱਲ ਕਹਿਣਾ ਸਹੀ ਨਹੀਂ ਹੈ। ਮੋਦੀ ਨੇ ਸੰਸਦ ਮੈਂਬਰਾਂ ਨੂੰ ਸਖਤ ਲਹਿਜੇ ‘ਚ ਕਿਹਾ ਕਿ ਤੁਸੀਂ ਲੋਕ ਆਪਣੇ ਵਿਵਹਾਰ ‘ਚ ਬਦਲਾਅ ਲਿਆਓ, ਨਹੀਂ ਤਾਂ ਬਦਲਾਅ ਜ਼ਰੂਰ ਹੋਵੇਗਾ।