ਖੇਤੀਬਾੜੀ ਦੇਸ਼ ਪੰਜਾਬ

ਅੱਜ ਖ਼ਤਮ ਹੋ ਸਕਦਾ ਹੈ ਕਿਸਾਨ ਅੰਦੋਲਨ, ਦੁਪਹਿਰ 12 ਵਜੇ ਤੋਂ ਬਾਅਦ ਹੋ ਸਕਦਾ ਹੈ ਐਲਾਨ

ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਲੰਬਿਤ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ ਅਤੇ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਹੋਣੀ ਹੈ।

ਦੱਸ ਦਈਏ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ ‘ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।

ਕਿਸਾਨ ਆਗੂ ਅਤੇ ਐਸਕੇਐਮ ਦੇ ਕੋਰ ਕਮੇਟੀ ਮੈਂਬਰ ਗੁਰਨਾਮ ਸਿੰਘ ਚੜੂੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਾਕੀ ਮੰਗਾਂ ਸਬੰਧੀ ਪਹਿਲਾਂ ਹਾਸਲ ਹੋਇਆ ਪ੍ਰਸਤਾਵ ਦਾ ਖਰੜਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਸੀ, ਜਿਸ ਤੋਂ ਬਾਅਦ ਕੇਂਦਰ ਨੇ ਬੁੱਧਵਾਰ ਨੂੰ ਪ੍ਰਸਤਾਵ ਦਾ ਨਵਾਂ ਖਰੜਾ ਭੇਜਿਆ। ਐਸਕੇਐਮ ਦੇ ਸੂਤਰਾਂ ਮੁਤਾਬਕ ਭੇਜੇ ਗਏ ਨਵੇਂ ਖਰੜੇ ‘ਚ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਮੇਟੀ ਵਿੱਚ ਐਸਕੇਐਮ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲੈਣਗੀਆਂ। ਇਸ ਦੇ ਨਾਲ ਹੀ ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ।

Leave a Comment

Your email address will not be published.

You may also like

Skip to toolbar