ਪੰਜਾਬ

OP Soni ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ਼ , ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਵੀ ਹਾਜ਼ਰ ਸਨ।

ਪੰਜਾਬ ਸਰਕਾਰ ਨੇ ਐਮ.ਪੀ.ਐਚ. ਡਬਲਿਊ. (ਫ਼ੀਮੇਲ) ਦੀਆਂ 600 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ ਅੱਜ ਦੇ ਸਮਾਗਮ ਵਿੱਚ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਅਗਾਮੀ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

ਨਵੇਂ ਭਰਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ “ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪੜਾਅ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਆਪਣੇ ਪ੍ਰੋਫਾਈਲ ਅਨੁਸਾਰ ਇਮਾਨਦਾਰੀ ਅਤੇ ਮਿਹਨਤ ਨਾਲ਼ ਡਿਊਟੀ ਨਿਭਾਉਣਗੇ ਤਾਂ ਜੋ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।”

Leave a Comment

Your email address will not be published.

You may also like

Skip to toolbar