ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀਰਵਾਰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਕਿਹਾ ਹੈ ਕਿ ਜੇਕਰ ਉਸ ਨੇ ਡੇਰੇ ਦੇ ਵਾਇਸ ਚੇਅਰਮੈਨ ਤੋਂ ਪੁੱਛਗਿੱਛ ਕਰਨੀ ਹੈ ਤਾਂ ਉਹ ਡੇਰੇ ਵਿੱਚ ਜਾ ਕੇ ਹੀ ਪੁੱਛਗਿੱਛ ਕਰਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਡੇਰਾ ਸੌਦਾ ਸਿਰਸਾ ਦੇ ਚੇਅਰਮੈਨ ਪ੍ਰਿਥਵੀ ਰਾਜ ਨੈਨ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜੇਕਰ ਪੰਜਾਬ ਪੁਲਿਸ ਦੀ ਐਸਆਈਟੀ (SIT), ਬੇਅਦਬੀ ਜਾਂ ਕਿਸੇ ਹੋਰ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਜਾਂ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਇਸ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
ਵੀਰਵਾਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਹੁਕਮ ਦਿੱਤੇ ਕਿ ਜੇਕਰ ਉਸ ਨੇ ਬੇਅਦਬੀ ਮਾਮਲੇ ਵਿੱਚ ਡੇਰੇ ਦੇ ਵਾਇਸ ਚੇਅਰਮੈਨ ਕੋਲੋਂ ਪੁੱਛਗਿਛ ਕਰਨੀ ਹੈ ਤਾਂ ਉਸ ਕੋਲ ਡੇਰੇ ਵਿੱਚ ਹੀ ਜਾਣਾ ਪਵੇਗਾ।