ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿਚ ਠੰਡ ਕਾਫੀ ਵੱਧ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਵਿਚ ਵੀ ਸਰਦੀ ਨੇ ਆਪਣਾ ਦਸਤਕ ਦੇਣਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ। ਜਿਸ ਕਾਰਨ ਠੰਡ ਵਧ ਗਈ ਹੈ। ਭਾਵੇ ਸੂਰਜ ਨਿਕਲਦਾ ਹੈ ਇਸ ਦੇ ਬਾਵਜੂਦ ਦਿਨ ਵੇਲੇ ਠੰਡ ਤੋਂ ਕੁਝ ਰਾਹਤ ਮਿਲਦੀ ਹੈ ਪਰ ਰਾਤ ਨੂੰ ਇਹ ਹੋਰ ਵੱਧ ਜਾਂਦੀ ਹੈ। ਸੂਬੇ ‘ਚ ਪਾਰਾ 10 ਤੋਂ ਹੇਠਾਂ ਪਹੁੰਚ ਗਿਆ ਹੈ।
ਹਰਿਆਣਾ ਵਾਂਗ ਪੰਜਾਬ ਵਿਚ ਵੀ ਠੰਢ ਮਹਿਸੂਸ ਹੋ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਪਾਰਾ 10 ਤੋਂ ਹੇਠਾਂ ਆ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕ ਕੜਾਕੇ ਦੀ ਠੰਡ ਮਹਿਸੂਸ ਕਰਨਗੇ। ਹਾਲਾਂਕਿ ਪੰਜਾਬ ‘ਚ ਜ਼ਿਆਦਾਤਰ ਥਾਵਾਂ ‘ਤੇ ਮੌਸਮ ਸਾਫ ਰਹਿਣ ਅਤੇ ਸੂਰਜ ਨਿਕਲਣ ਦੀ ਸੰਭਾਵਨਾ ਹੈ ਪਰ ਇਸ ਦੇ ਨਾਲ ਹੀ ਸਰਦੀ ਵੀ ਵਧੇਗੀ।
ਅੰਮ੍ਰਿਤਸਰ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਇਸ ਹਫਤੇ ਦੇ ਅੰਤ ਤਕ ਵੱਧ ਤੋਂ ਵੱਧ ਪਾਰਾ 21 ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤਕ ਪਹੁੰਚਣ ਦੀ ਸੰਭਾਵਨਾ ਹੈ। ਜਲੰਧਰ ‘ਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।