ਪੰਜਾਬ

ਕਿਸਾਨਾਂ ਦੀ ਜਿੱਤ ਤੋਂ ਸਾਬਤ ਹੋ ਗਿਆ ਲੋਕਤੰਤਰ ‘ਚ ਤਾਨਾਸ਼ਾਹੀ ਦੀ ਕੋਈ ਥਾਂ ਨਹੀਂ- ਭਗਵੰਤ ਮਾਨ

ਆਮ ਆਦਮੀ ਪਾਰਟੀ ਤੋ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਤੰਤਰ ਵਿੱਚ ਤਾਨਾਸ਼ਾਹੀ ਦੀ ਕੋਈ ਥਾਂ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਧਰਨੇ ’ਤੇ ਬੈਠੇ ਕਿਸਾਨਾਂ-ਮਜ਼ਦੂਰਾਂ ਨੇ ਨਾ ਸਿਰਫ਼ ਮੋਦੀ ਸਰਕਾਰ ਖ਼ਿਲਾਫ਼ ਜੰਗ ਜਿੱਤੀ ਹੈ ਸਗੋਂ ਪੰਜਾਬ ਅਤੇ ਪੂਰੇ ਦੇਸ਼ ਦੇ ਲੋਕਾਂ ਦਾ ਦਿਲ ਵੀ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਪਰ ਕੇਂਦਰ ਅੱਗੇ ਕਦੇ ਨਹੀਂ ਝੁਕੇ।

ਪੰਜਾਬ ਇਨ੍ਹਾਂ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਇਹ ਅੰਦੋਲਨ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਕਿਸਾਨਾਂ ਦੀ ਜੇਤੂ ਭਾਵਨਾ ਤੋਂ ਪ੍ਰੇਰਨਾ ਲੈਣਗੀਆਂ ਅਤੇ ਕਿਸੇ ਵੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੋਕਤਾਂਤਰਿਕ ਤਰੀਕੇ ਨਾਲ ਹਰਾਉਣਗੀਆਂ।

Leave a Comment

Your email address will not be published.

You may also like

Skip to toolbar