ਭਾਰਤ ਦੀ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਲਿਆ ਹੈ। 21 ਸਾਲ ਬਾਅਦ ਭਾਰਤ ਦੀ ਧੀ ਨੇ ਇਹ ਖਿਤਾਬ ਜਿੱਤਿਆ ਹੈ। ਹਾਲ ਹੀ ‘ਚ ਚੰਡੀਗੜ੍ਹ ਦੀ ਹਰਨਾਜ਼ ਸੰਧੂ ਨੇ ‘ਮਿਸ ਡੀਵਾ ਮਿਸ ਯੂਨੀਵਰਸ ਇੰਡੀਆ 2021’ ਦਾ ਖਿਤਾਬ ਜਿੱਤਿਆ ਹੈ। ਇਸ ਤੋਂ ਬਾਅਦ ਉਸਨੇ ਮਿਸ ਯੂਨੀਵਰਸ 2021 ਦਾ ਤਾਜ ਜਿੱਤਣ ਲਈ ਸਖਤ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ।
ਪੰਜਾਬ ਦੇ ਚੰਡੀਗੜ੍ਹ ਦੀ ਰਹਿਣ ਵਾਲੀ ਹਰਨਾਜ਼ ਸੰਧੂ ਪੇਸ਼ੇ ਤੋਂ ਇੱਕ ਮਾਡਲ ਹੈ। ਉਸਨੇ ਚੰਡੀਗੜ੍ਹ ਤੋਂ ਆਪਣੀ ਮੁਢਲੀ ਸਿੱਖਿਆ ਸ਼ਿਵਾਲਿਕ ਪਬਲਿਕ ਸਕੂਲ ਤੋਂ ਕੀਤੀ। ਚੰਡੀਗੜ੍ਹ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ, ਉਹ ਇਨ੍ਹੀਂ ਦਿਨੀਂ ਆਪਣੀ ਮਾਸਟਰਜ਼ ਪੂਰੀ ਕਰ ਰਹੀ ਹੈ। ਸਿਰਫ 21 ਸਾਲ ਦੀ ਹਰਨਾਜ਼ ਨੇ ਮਾਡਲਿੰਗ ਅਤੇ ਕਈ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਜਿੱਤ ਹਾਸਲ ਕਰਨ ਦੇ ਬਾਵਜੂਦ ਹਰਨਾਜ਼ ਨੇ ਪੜ੍ਹਾਈ ਤੋਂ ਦੂਰੀ ਨਹੀਂ ਬਣਾਈ।
ਮਿਸ ਯੂਨੀਵਰਸ 2021 ਦਾ ਤਾਜ ਭਾਰਤ ਦੀ ਹਰਨਾਜ਼ ਸੰਧੂ ਨੂੰ ਮਿਲਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਵਿੱਚ ਹੋਇਆ। ਇਸ ਮੁਕਾਬਲੇ ਦੇ ਸ਼ੁਰੂਆਤੀ ਪੜਾਅ ਵਿੱਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਔਰਤਾਂ ਨੇ ਭਾਗ ਲਿਆ, ਪਰ ਤਿੰਨ ਦੇਸ਼ਾਂ ਦੀਆਂ ਔਰਤਾਂ ਨੇ ਟਾਪ 3 ਵਿੱਚ ਥਾਂ ਬਣਾਈ, ਜਿਨ੍ਹਾਂ ਵਿੱਚੋਂ ਇੱਕ ਭਾਰਤ ਦੀ ਹਰਨਾਜ਼ ਸੰਧੂ ਸੀ।