ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬੀ ਨੇ ਦਿਲ ਮੋਹ ਲਏ ਹਨ। ਉਨ੍ਹਾਂ ਪੰਜਾਬ ਦੇ ਸਕੂਲਾਂ ਦੀ ਹਾਲਤ ਬਾਰੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਪੰਜਾਬੀ ਬੋਲ ਰਹੇ ਹਨ। ਹੁਣ ਉਨ੍ਹਾਂ ਦੀ ਵੀਡੀਓ ਨੂੰ ਲੈ ਕੇ ਸਕੂਲਾਂ ਨਾਲੋਂ ਕੇਜਰੀਵਾਲ ਦੀ ਪੰਜਾਬੀ ਬਾਰੇ ਵੱਧ ਚਰਚਾ ਹੋ ਰਹੀ ਹੈ। ਇਹ ਵੀਡੀਓ ਹੁਣ ਵਾਇਰਲ ਹੋ ਰਹੀ ਹੈ।
जैसे दिल्ली में शिक्षा व्यवस्था ठीक की, ऐसे ही पंजाब के लोगों के साथ मिलके पंजाब के स्कूल भी ठीक करेंगे। ग़रीबों और दलितों के बच्चों को भी अब अच्छी शिक्षा मिलेगी। pic.twitter.com/5zcoWcjuKN
— Arvind Kejriwal (@ArvindKejriwal) December 12, 2021
ਦਰਅਸਲ ਸਕੂਲੀ ਸਿੱਖਿਆ ਬਾਰੇ ਚੱਲ ਰਹੀ ਅੰਤਰਰਾਜੀ ਸਿਆਸੀ ਜੰਗ ਨੂੰ ਤੇਜ਼ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ, ‘ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੈ। ਸਕੂਲਾਂ ਵਿੱਚ ਪੜ੍ਹਾਈ ਬਿਲਕੁਲ ਨਹੀਂ ਹੋ ਰਹੀ, ਜਿਸ ਕਾਰਨ ਸੂਬੇ ਦੇ 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਹੈ।
ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ ਪਰ ਉਹ ਵੀ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’ ‘ਆਪ’ ਸੁਪਰੀਮੋ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਵੀ ਖਰਾਬ ਸੀ ਪਰ ‘ਆਪ’ ਨੇ ਮਿਹਨਤ ਕਰਕੇ ਦਿੱਲੀ ਦੇ ਬਦਹਾਲ ਸਕੂਲਾਂ ਦੀ ਹਾਲਤ ਸੁਧਾਰੀ ਹੈ।