class="post-template-default single single-post postid-7929 single-format-standard wpb-js-composer js-comp-ver-6.11.0 vc_responsive">

ਪੰਜਾਬ

Ram Rahim ਨੇ ਸਰਕਾਰ ਦੇ ਫੈਸਲੇ ਨੂੰ ਦਿੱਤੀ ਚੁਣੌਤੀ, CBI ਜਾਂਚ ਦੀ ਮੰਗ

ਜੇਲ ‘ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਮੰਗ ਕੀਤੀ ਕਿ ਸੀਬੀਆਈ ਨੂੰ 2015 ਦੀਆਂ ਬੇਅਦਬੀ ਦੀਆਂ ਐਫਆਈਆਰਜ਼ ਦੀ ਜਾਂਚ ਜਾਰੀ ਰੱਖਣ ਲਈ ਕਿਹਾ ਜਾਵੇ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਲਈ ਗਈ ਸੀ। ਹਾਈਕੋਰਟ ਨੇ ਹੁਣ ਬਿਨਾਂ ਕੋਈ ਹੁਕਮ ਜਾਰੀ ਕੀਤੇ ਰਾਮ ਰਹੀਮ ਦੀ ਪਟੀਸ਼ਨ ‘ਤੇ 21 ਦਸੰਬਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਰਾਮ ਰਹੀਮ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਸਰਕਾਰ ਬਦਲਣ ਤੋਂ ਬਾਅਦ ਇਸ ਕੇਸ ਦਾ ਸਿਆਸੀ ਲਾਹਾ ਲੈਣ ਲਈ ਮੌਜੂਦਾ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਸਾਰੇ ਕੇਸਾਂ ਦੀ ਜਾਂਚ ਸੀਬੀਆਈ ਨੂੰ ਸੌਂਪ ਕੇ ਵਾਪਸ ਲੈ ਕੇ ਐਸਆਈਟੀ ਨੂੰ ਸੌਂਪ ਦਿੱਤੀ ਹੈ।

ਪਟੀਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਲਾਹਾ ਲੈਣ ਲਈ ਪਟੀਸ਼ਨਰ ਦਾ ਨਾਂ ਖਿੱਚਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਿਰਫ਼ ਸੀਬੀਆਈ ਹੀ ਨਿਰਪੱਖ ਜਾਂਚ ਕਰ ਸਕਦੀ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ।

Leave a Comment

Your email address will not be published.

You may also like