ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ 15 ਦਸੰਬਰ ਨੂੰ ਪੰਜਾਬ ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਸੱਦੀ ਹੈ। ਜਾਖੜ ਨੇ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਵਰਕਿੰਗ ਪ੍ਰਧਾਨਾਂ ਤੋਂ ਇਲਾਵਾ ਹੋਰਨਾਂ ਅਹੁਦੇਦਾਰਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਜਾਖੜ ਨੇ ਹੁਣ ਮੀਟਿੰਗ ਸੱਦ ਕੇ ਆਪਸੀ ਤਾਲਮੇਲ ਕਾਇਮ ਕਰਨ ਤੇ ਚੋਣਾਂ ਦੇ ਮੱਦੇਨਜ਼ਰ ਇਕੱਠੇ ਹੋ ਕੇ ਚੱਲਣ ਦੀ ਪਹਿਲ ਕੀਤੀ ਜਾਪਦੀ ਹੈ। ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹੋਣ ਕਰਕੇ ਜਾਖੜ ਦੀ ਜ਼ਿੰਮੇਵਾਰੀ ਕਾਫੀ ਵਧ ਗਈ ਹੈ। ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹੋਣ ਕਰਕੇ ਹੁਣ ਉਨ੍ਹਾਂ ਨੂੰ ਸਾਰੇ ਲੀਡਰਾਂ ਨਾਲ ਤਾਲਮੇਲ ਬੈਠਾ ਕੇ ਅੱਗੇ ਵਧਣਾ ਹੋਏਗਾ।
ਦੱਸ ਦਈਏ ਕਿ ਜਾਖੜ ਕਾਫੀ ਸਮੇਂ ਤੋਂ ਨਾਰਾਜ਼ ਚੱਲੇ ਆ ਰਹੇ ਹਨ। ਉਨ੍ਹਾਂ ਨੇ ਲਗਤਾਰ ਸੋਸ਼ਲ ਮੀਡੀਆ ਰਾਹੀਂ ਆਪਣੀ ਨਾਰਾਜ਼ਗੀ ਜਾਹਿਰ ਕਰਦੇ ਆ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਨੂੰ ਹਾਈਕਮਾਨ ਨੇ ਦਿੱਲੀ ਬੁਲਾਇਆ ਸੀ। ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਜਾਖੜ ਸ਼ਾਂਤ ਹੋ ਗਏ ਸੀ ਪਰ ਐਕਟਿਵ ਨਹੀਂ ਹੋਏ ਸੀ। ਇਸ ਮਗਰੋਂ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਣਾਇਆ ਗਿਆ ਸੀ।