ਪੰਜਾਬ

ਪੰਜਾਬ ਦੀ ਸਿਆਸਤ ‘ਚ ਬੱਬੂ ਮਾਨ ਦਾ ਵੱਡਾ ਧਮਾਕਾ, ‘ਜੂਝਦਾ ਪੰਜਾਬ ਪਾਰਟੀ’ ਦਾ ਕੀਤਾ ਐਲਾਨ

ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਦੀ ਸਿਆਸਤ ਵੀ ਤੇਜ਼ ਹੁੰਦੀ ਜਾ ਰਹੀ ਹੈ। ਹੁਣ ਇੱਕ ਵੱਡਾ ਐਲਾਨ ਕਰਦਿਆਂ ਪੰਜਾਬੀ ਗਾਇਕ ਬੱਬੂ ਨੇ ਜੂਝਦਾ ਪੰਜਾਬ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਮੌਜੂਦ ਸਖਸ਼ੀਅਤਾਂ ਨੇ ਸਪੱਸ਼ਟ ਕੀਤਾ ਕਿ ਅਸੀਂ ਕੋਈ ਚੋਣ ਨਹੀਂ ਲੜਾਂਗੇ। ਅਮਿਤੋਜ਼ ਮਾਨ ਨੇ ਕਿਹਾ ਕਿ ਅਸੀਂ ਆਪਣਾ ਇੱਕ ਏਜੰਡਾ ਸਾਰੀਆਂ ਸਿਆਸੀ ਪਾਰਟੀਆਂ ਦੇ ਅੱਗੇ ਰੱਖਾਂਗੇ, ਜੋ ਉਸ ਨਾਲ ਸਹਿਮਤ ਹੋਵੇਗਾ ਉਸ ਦਾ ਸਮਰਥਨ ਕੀਤਾ ਜਾਵੇਗਾ ਅਤੇ ਜੋ ਸਹਿਮਤ ਨਹੀਂ ਹੋਵੇਗਾ ਫਿਰ ਉਸ ਦਾ ਵਿਰੋਧ ਵੀ ਕੀਤਾ ਜਾਵੇਗਾ।

ਪਾਰਟੀ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ, ਐਮ.ਐਲ.ਏ ਚੋਣ ਲੜਨ ਤੋਂ ਪਹਿਲਾਂ ਉਮੀਦਵਾਰ ਨੂੰ ਆਪਣੇ ਏਜੰਡੇ ਦਾ ਹਲਫਨਾਮਾ ਦੇਣਾ ਹੋਵੇਗਾ, ਜੇਕਰ ਹਲਫਨਾਮਾ ਨਹੀਂ ਦਿੱਤਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਗੰਦੀ ਰਾਜਨੀਤੀ ਕਰਨ ਵਾਲਿਆਂ ਦਾ ਪਰਦਾਫਾਸ਼ ਕਰਾਂਗੇ। ਕਿਸਾਨ ਲਹਿਰ ਦੀ ਜਿੱਤ ਨੇ ਪੰਜਾਬ ਦੇ ਲੋਕਾਂ ਦੀ ਇਕਮੁੱਠਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਪੰਜਾਬ ਵਿੱਚ ਕੁੱਝ ਹੋਰ ਬੋਲਦੀਆਂ ਹਨ ਅਤੇ ਦਿੱਲੀ ਜਾ ਕੇ ਕੁੱਝ ਹੋਰ ਬੋਲਦੀਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਉਨ੍ਹਾਂ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਕਾਰਾ ਰਣਜੀਤ ਬਾਵਾ ਵੀ ਹਾਜ਼ਰ ਸਨ।

ਜ਼ਿਕਰਯੋਗ ਕਿ ਇਸ ਤੋਂ ਪਹਿਲਾ ਵੀ ਬੱਬੂ ਮਾਨ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਆਪਣੀ ਪਾਰਟੀ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਸੀ ਹੈ ਕਿ ਕਿਸਾਨ ਪੰਜਾਬ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਬੱਬੂ ਮਾਨ ਨੇ ਕਿਹਾ ਸੀ ਕਿ ਹੁਣ ਤੱਕ ਅਸੀਂ ਸਾਰੀਆਂ ਪਾਰਟੀ ਦੇਖ ਲਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਨੇ ਪੰਜਾਬ ਤੇ ਹਰਿਆਣਾ ਇਕੱਠੇ ਕਰ ਦਿੱਤੇ ਹਨ। ਦੱਸ ਦਈਏ ਕਿ ਬੱਬੂ ਮਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ‘ਚ ਡਟੇ ਰਹੇ ਹਨ। ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਕਿਸਾਨਾਂ ਨੂੰ ਚੋਣਾਂ ਲੜ ਕੇ ਸਿਸਟਮ ਬਦਲਣਾ ਚਾਹੀਦਾ ਹੈ।

Leave a Comment

Your email address will not be published.

You may also like

Skip to toolbar