ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਉਹ ਭਾਜਪਾ ਨੂੰ ਪੰਜਾਬ ‘ਚ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਉਣ ਲਈ ਆਖਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਲਈ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਉਹ ਕਦੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 2019 ਵਿਚ ਲੋਕ ਸਭਾ ਅਤੇ 2022 ਲਈ ਸਹੀ ਉਮੀਦਵਾਰ ਨਹੀਂ ਚੁਣੇ, ਇਸ ਲਈ 2022 ਵਿਚ ਅਕਾਲੀ ਦਲ ਦਾ ਹਾਲ 2017 ਵਰਗਾ ਹੋਵੇਗਾ |
ਦਸ ਦੇਈਏ ਕਿ ਸਿਰਸਾ ਦਾ ਕਹਿਣਾ ਹੈ ਕਿ ਅਕਾਲੀ ਦਲ ਅਜੇ ਤੱਕ ਨਸ਼ਿਆਂ ਅਤੇ ਬੇਅਦਬੀ ਬਾਰੇ ਆਪਣੇ ਅਕਸ ਨੂੰ ਤੋੜ ਨਹੀਂ ਸਕਿਆ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਆਲੇ-ਦੁਆਲੇ ਦੇ ਲੋਕ ਉਸ ਨੂੰ ਖਰਾਬ ਕਰ ਰਹੇ ਹਨ। ਅਕਾਲੀ ਦਲ ਪੰਜਾਬ ਦੀ ਸੱਤਾ ਹਥਿਆਉਣ ਤੱਕ ਹੀ ਸੀਮਤ ਰਹਿ ਗਿਆ।