ਪੰਜਾਬ

PRTC ਮੁਲਾਜ਼ਮਾਂ ਨੇ ਕਿਸਾਨਾਂ ਦਾ ਸਾਥ ਮਿਲਣ ‘ਤੇ ਸਰਕਾਰ ਨੂੰ ਦਿੱਤੀ ਵੱਡੀ ਚੇਤਾਵਨੀ

ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਹੈ। 9 ਦਸੰਬਰ ਤੋਂ ਬਾਅਦ 14 ਦਸੰਬਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਵੀ ਪੱਕੀ ਨੌਕਰੀ ਦਾ ਕੋਈ ਹੱਲ ਨਹੀਂ ਨਿਕਲਿਆ। ਇੰਨਾ ਹੀ ਨਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਹੁਣ ਹੜਤਾਲੀ ਮੁਲਾਜ਼ਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣਗੇ।

ਦੱਸ ਦਈਏ ਕਿ ਪੰਜਾਬ ਸਰਕਾਰ ‘ਚ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ 7500 ਮੁਲਾਜ਼ਮ ਹੜਤਾਲ ‘ਤੇ ਹਨ। ਹੜਤਾਲ ਕਾਰਨ ਪੰਜਾਬ ਦੇ 27 ਬੱਸ ਅੱਡੇ ਬੰਦ ਹਨ ਅਤੇ 2500 ਬੱਸਾਂ ਬੱਸ ਸਟੈਂਡ ਵਿੱਚ ਖੜ੍ਹੀਆਂ ਹਨ। 80 ਫੀਸਦੀ ਸਰਕਾਰੀ ਬੱਸਾਂ ਦੇ ਨਾ ਚੱਲਣ ਕਾਰਨ ਵਿਭਾਗ ਨੂੰ ਰੋਜ਼ਾਨਾ 4 ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ ਅਤੇ ਹੁਣ ਤੱਕ ਕਰੀਬ 15 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਔਰਤਾਂ ਨੂੰ ਝੱਲਣੀ ਪਈ ਰਹੀ ਹੈ।

Leave a Comment

Your email address will not be published.

You may also like

Skip to toolbar