ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਦਿੱਤੀ ਚੇਤਾਵਨੀ

 ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਥਾਨਕ ਕਾਂਗਰਸੀ ਆਗੂਆਂ ਦੇ ਹੁਕਮਾਂ ‘ਤੇ ਪਾਰਟੀ ਵਰਕਰਾਂ ਨੂੰ ਧਮਕਾਉਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇਹ ਜਾਣਕਾਰੀ ਅਮਰਿੰਦਰ ਸਿੰਘ ਦੇ ਦਫ਼ਤਰ ਵੱਲੋਂ ਦਿੱਤੀ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਰਦੀ ਵਿੱਚ ਅਜਿਹੇ ਗੁੰਡਿਆਂ ਨੂੰ ਸਬਕ ਸਿਖਾਉਣ ਲਈ ਹਰ ਜ਼ਰੂਰੀ ਕਦਮ ਚੁੱਕਣਗੇ। ਅਮਰਿੰਦਰ ਸਿੰਘ ਦੇ ਦਫਤਰ ਵੱਲੋਂ ਕਿਹਾ ਗਿਆ ਹੈ ਕਿ ਕੈਪਟਨ ਦਾ ਇਹ ਪ੍ਰਤੀਕਰਮ ਅਜਿਹੀਆਂ ਖ਼ਬਰਾਂ ਤੋਂ ਬਾਅਦ ਆਇਆ ਹੈ ਕਿ ਜਦੋਂ ਪੰਜਾਬ ਪੁਲਿਸ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੂੰ ਮਾਲਵਾ ਖੇਤਰ ‘ਚ ਪੋਸਟਰ ਲਗਾਉਣ ਤੋਂ ਰੋਕ ਰਹੀ ਹੈ।

ਗੌਰਤਲਬ ਹੈ ਕਿ ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਈ ਜਿਸ ਦਾ ਨਾਂ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਰੱਖਿਆ। ਉਨ੍ਹਾਂ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਕਾਂਗਰਸ ਦੇ ਇੱਕ ਸਾਬਕਾ ਸੰਸਦ ਮੈਂਬਰ ਅਤੇ ਚਾਰ ਸਾਬਕਾ ਵਿਧਾਇਕ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਇਨ੍ਹਾਂ ਚਾਰ ਸਾਬਕਾ ਵਿਧਾਇਕਾਂ ਚੋਂ ਤਿੰਨ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਵਿਧਾਇਕ ਹਨ।

Leave a Comment

Your email address will not be published.

You may also like

Skip to toolbar