ਕੋਵਿਡ ਇਕ ਵਾਰ ਫਿਰ ਫੈਲਣਾ ਸ਼ੁਰੂ ਹੋ ਗਿਆ ਹੈ। ਜਿੱਥੇ ਵੱਖ-ਵੱਖ ਯੂਨੀਵਰਸਿਟੀਆਂ ਵੱਲੋਂ ਪ੍ਰੀਖਿਆਵਾਂ ਲਈਆਂ ਜਾਣੀਆਂ ਹਨ। ਇਸ ਤੋਂ ਪਹਿਲਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਵੱਖ-ਵੱਖ ਯੂਨੀਵਰਸਿਟੀਆਂ ਨੂੰ ਕੋਵਿਡ-19 ਸਬੰਧੀ ਵਿਦਿਅਕ ਅਦਾਰਿਆਂ ਵਿਚ ਕੋਈ ਢਿੱਲ ਨਾ ਅਪਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਯੂਜੀਸੀ ਨੇ ਕਿਹਾ ਕਿ ਭਾਵੇਂ ਕਾਲਜ ਕੈਂਪਸ ਵਿਚ ਕਲਾਸਾਂ ਕਰਵਾਉਣ ਦਾ ਮਾਮਲਾ ਹੋਵੇ ਜਾਂ ਪ੍ਰੀਖਿਆਵਾਂ ਕਰਵਾਉਣ ਦਾ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਪੰਜਾਬ ਯੂਨੀਵਰਸਿਟੀ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਵਿਚ ਆਨਲਾਈਨ ਪ੍ਰੀਖਿਆਵਾਂ ਲੈ ਰਹੀ ਹੈ ਤੇ ਪ੍ਰੈਕਟੀਕਲ ਇਮਤਿਹਾਨ ਸ਼ੁੱਕਰਵਾਰ ਯਾਨੀ 17 ਦਸੰਬਰ ਤੋਂ ਤੇ ਥਿਊਰੀ ਪ੍ਰੀਖਿਆਵਾਂ 22 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ। ਜੇਕਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੱਲ ਕਰੀਏ ਤਾਂ ਇਸ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਗਲੇ ਸਾਲ 15 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਯੂਨੀਵਰਸਿਟੀ ਨੇ ਪ੍ਰੀਖਿਆਵਾਂ ਨੂੰ ਲੈ ਕੇ ਕੋਈ ਨਵੀਂ ਗਾਈਡਲਾਈਨ ਜਾਰੀ ਨਹੀਂ ਕੀਤੀ ਹੈ ਪਰ ਪੁਰਾਣੀ ਗਾਈਡਲਾਈਨ ਮੁਤਾਬਕ ਇਹ ਯੂਨੀਵਰਸਿਟੀ ਆਫ਼ਲਾਈਨ ਪ੍ਰੀਖਿਆਵਾਂ ਕਰਵਾਏਗੀ।
ਹਾਲਾਂਕਿ ਕੋਵਿਡ-19 ਨੂੰ ਲੈ ਕੇ ਕੋਈ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੀ ਗਈ ਹੈ, ਪਰ ਇਸ ਨੂੰ ਪਹਿਲਾਂ ਵਾਂਗ ਹੀ ਸੁਚੇਤ ਤੇ ਚੌਕਸ ਰਹਿਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਕਾਲਜਾਂ ਵਿਚ ਵਿਦਿਆਰਥੀਆਂ ਦੀ ਐਂਟਰੀ ਵੀ ਇਕ ਖੁਰਾਕ ਤੋਂ ਬਾਅਦ ਹੀ ਕੀਤੀ ਗਈ ਹੈ। ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਵਿਚ ਵਿਦਿਆਰਥੀਆਂ ਦੀ ਥਰਮਲ ਸਕ੍ਰੀਨਿੰਗ, ਮਾਸਕ ਪਹਿਨਣਾ, ਕਲਾਸਾਂ ਦੀ ਸੈਨੀਟਾਈਜ਼ੇਸ਼ਨ, ਹੱਥਾਂ ਦੀ ਸਵੱਛਤਾ ਆਦਿ ਸ਼ਾਮਲ ਹਨ।