ਪੰਜਾਬ ਕਾਂਗਰਸ ਪ੍ਰਧਾਨ ਨਵੋਜਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਸ਼ਹਿਰੀ ਇਲਾਕਿਆਂ ਵਿੱਚ ਲੇਬਰ ਰੁਜ਼ਗਾਰ ਗਾਰੰਟੀ ਯੋਜਨਾ ਲਿਆਏਗੀ। ਚੰਡੀਗੜ੍ਹ ਚ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਵਿੱਚ ਗਰੀਬ ਮਜ਼ਦੂਰਾਂ ਦੀ ਭਲਾਈ ਨੂੰ ਤਰਜੀਹ ਰਹੇਗੀ। ਲੇਬਰ ਨੂੰ ਸ਼ਹਿਰੀ ਇਲਾਕਿਆਂ ‘ਚ ਰੁਜ਼ਗਾਰ ਗਾਰੰਟੀ ਦੇਵਾਂਗੇ। ਮਨਰੇਗਾ ਦੀ ਤਰਜ ‘ਤੇ ਰੁਜ਼ਗਾਰ ਗਾਰੰਟੀ ਦਿੱਤੀ ਜਾਵੇਗੀ। ਅਨਸਕਿਲਡ ਲੇਬਰ ਲਈ ਮਾਡਲ ਲੈ ਕੇ ਆਵਾਂਗੇ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਦਿਹਾੜੀਦਾਰ ਮਜਦੂਰ ਰਜਿਸਟਰ ਨਹੀਂ ਹਨ। ਰਜਿਸਟਰ ਨਹੀਂ ਹੋਣਗੇ ਤਾਂ ਕੋਈ ਲਾਭ ਨਹੀਂ ਮਿਲੇਗਾ। ਪੰਜਾਬ ਮਾਡਲ ‘ਚ ਮਜ਼ਦੂਰਾਂ ਦੇ ਭਲੇ ਨੂੰ ਪਹਿਲ ਦੇਵਾਂਗੇ। ਹਰ ਮਜ਼ਦੂਰ ਨੂੰ BPL ਕਾਰਡ ਦੇਵਾਂਗੇ।