ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਅਹਿਮ ਆਗੂਆਂ ਵਿੱਚੋਂ ਇੱਕ ਰਹੇ ਗੁਰਨਾਮ ਸਿੰਘ ਚੜੂਨੀ ਨੇ ਸਿਆਸਤ ਵਿੱਚ ਵਾਪਸੀ ਦਾ ਫੈਸਲਾ ਕੀਤਾ ਹੈ। ਗੁਰਨਾਮ ਸਿੰਘ ਚੜੂਨੀ 18 ਦਸੰਬਰ ਨੂੰ ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕਰਨਗੇ। ਗੁਰਨਾਮ ਸਿੰਘ ਚੜੂਨੀ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਂਦੀ ਨਜ਼ਰ ਆਵੇਗੀ।
ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਹੀ ਗੁਰਨਾਮ ਸਿੰਘ ਚੜੂਨੀ ਨੇ ਸਪੱਸ਼ਟ ਕੀਤਾ ਸੀ ਕਿ ਉਹ ਆਪਣਾ ਮਿਸ਼ਨ ਪੰਜਾਬ ਜਾਰੀ ਰੱਖਣਗੇ। ਗੁਰਨਾਮ ਸਿੰਘ ਚੜੂਨੀ ਵੱਲੋਂ 18 ਦਸੰਬਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਗੁਰਨਾਮ ਸਿੰਘ ਚੜੂਨੀ ਆਪਣੀ ਨਵੀਂ ਸਿਆਸੀ ਪਾਰਟੀ ਤੋਂ ਪਰਦਾ ਹਟਾਉਣਗੇ।
ਗੁਰਨਾਮ ਸਿੰਘ ਚੜੂਨੀ ਪਿਛਲੇ ਕਈ ਮਹੀਨਿਆਂ ਤੋਂ ਮਿਸ਼ਨ ਪੰਜਾਬ ਤਹਿਤ ਪੰਜਾਬ ਵਿੱਚ ਕਿਸਾਨੀ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਗੁਰਨਾਮ ਸਿੰਘ ਚੜੂਨੀ ਦਾ ਮੰਨਣਾ ਹੈ ਕਿ ਸਿਆਸੀ ਤਬਦੀਲੀ ਲਿਆਉਣ ਲਈ ਸਿਰਫ਼ ਅੰਦੋਲਨ ਕਰਨ ਨਾਲ ਕੰਮ ਨਹੀਂ ਚੱਲੇਗਾ। ਗੁਰਨਾਮ ਸਿੰਘ ਚੜੂਨੀ ਇਸੇ ਏਜੰਡੇ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਿਸਮਤ ਅਜ਼ਮਾਉਂਦੇ ਨਜ਼ਰ ਆਉਣਗੇ।