ਪੰਜਾਬ

ਪੰਜਾਬ ‘ਚ ਵੱਖਰਾ ਬਣੇ ‘ਖੇਤੀਬਾੜੀ ਬਜਟ’, ਬਾਜਵਾ ਨੇ CM ਚੰਨੀ ਨੂੰ ਲਿਖੀ ਚਿੱਠੀ

ਕਾਂਗਰਸ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕਿ ਪੰਜਾਬ ‘ਚ ਖੇਤੀਬਾੜੀ ਲਈ ਇੱਕ ਵੱਖਰਾ ਬਜਟ ਬਣਾਉਣ ਅਤੇ ਖੇਤੀਬਾੜੀ ਮੰਤਰਾਲੇ ਦਾ ਨਾਮ ਬਦਲਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇਸ ਬਾਰੇ ਖੁਦ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਮੁੱਖ ਨੂੰ ਲਿਖਿਆ ਪੱਤਰ ਵੀ ਸਾਂਝਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ, “ਮੈਂ ਇਹ ਪੱਤਰ ਮਾਣਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖਿਆ ਹੈ, ਅਤੇ ਵੱਖਰੇ ਖੇਤੀਬਾੜੀ ਬਜਟ ਦੀ ਮੰਗ ਨੂੰ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਨਾਂ ਬਦਲ ਕੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫਸਲੀ ਵਿਭਿੰਨਤਾ ਮੰਤਰਾਲੇ ਰੱਖਣ ਦੀ ਸਿਫਾਰਸ਼ ਕੀਤੀ ਹੈ।”

ਇੱਕ ਹੋਰ ਟਵੀਟ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ, “ਪੰਜਾਬ ਸਰਕਾਰ ਦੇ ਪੰਜਾਬ ਵਿੱਚ ਖੇਤੀਬਾੜੀ ਲਈ ਸਦਾਬਹਾਰ ਕ੍ਰਾਂਤੀ ਦੀ ਸ਼ੁਰੂਆਤ ਕਰਨ ਦੇ ਯਤਨਾਂ ਨੂੰ ਫੋਕਸ ਕਰਨ ਵਿੱਚ ਮਦਦ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਤਰ੍ਹਾਂ ਅਸੀਂ ਇੱਕ ਨਵੇਂ ਅਤੇ ਮਜ਼ਬੂਤ ਪੰਜਾਬ ਦੀ ਉਸਾਰੀ ਸ਼ੁਰੂ ਕਰਦੇ ਹਾਂ।” ਪੰਜਾਬ ਦਾ ਖੇਤੀਬਾੜੀ ਬਜਟ ਵੱਖਰਾ ਹੋਣ ਨਾਲ ਇਸ ਵਿੱਚ ਐਲਾਨ ਹੋਣ ਵਾਲਾ ਸਾਰਾ ਖਰਚ ਖੇਤੀ ਕੇਂਦਰਿਤ ਹੋਵੇਗਾ, ਜਿਸ ਦਾ ਸਿੱਧਾ ਅਤੇ ਸਮੇਂ ‘ਤੇ ਕਿਸਾਨਾਂ ਨੂੰ ਫਾਇਦਾ ਮਿਲੇਗਾ। ਇਸ ਨਾਲ ਫਸਲ ਵਿਭਿੰਨਤਾ ਤੇ ਜ਼ੋਰ ਦਿੱਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨਾਂ ਦੀ ਇਕੋ ਫਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਵਿੱਚ ਮਦਦ ਮਿਲੇਗੀ ਅਤੇ ਆਮਦਨ ਵਿੱਚ ਸੁਧਾਰ ਹੋਵੇਗਾ।

Leave a Comment

Your email address will not be published.

You may also like

Skip to toolbar