ਸ੍ਰੀ ਦਰਬਾਰ ਸਾਹਿਬ ਵਿੱਚ ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਅੱਜ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਵੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇੱਕ ਤੋਂ ਇੱਕ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 25 ਦਸੰਬਰ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸੱਦੀ ਹੈ।
ਸ੍ਰੀ ਅਕਾਲ ਤਖਤ ਜਥੇਦਾਰ ਨੇ ਚਿਤਾਵਨੀ ਦਿੱਤੀ ਕਿ ਜੇ ਅਜਿਹੀ ਕੋਈ ਘਟਨਾ ਮੁੜ ਵਾਪਰਦੀ ਹੈ ਤਾਂ ਇਸ ਦੇ ਲਈ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ, ਅਸੀਂ ਇਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ।