ਪੰਜਾਬ

ਸ੍ਰੀ ਹਰਮਿੰਦਰ ਸਾਹਿਬ ‘ਚ ਵਾਪਰੀ ਘਟਨਾ ਬਾਰੇ SGPC ਵੱਲੋਂ ਚੇਤਾਵਨੀ

ਸ੍ਰੀ ਹਰਮਿੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਸਬੰਧੀ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਕੱਲ੍ਹ ਸ਼ਾਮ ਸਮੇਂ ਵਾਪਰੇ ਘਟਨਾਕਰਮ ਨੇ ਪੂਰੇ ਸਿੱਖ ਜਗਤ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਦੀ ਸਾਜ਼ਿਸ਼ ਦਾ ਸਰਕਾਰਾਂ ਪਤਾ ਲਗਾਉਣ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ। ਐਡਵੋਕੇਟ ਧਾਮੀ ਨੇ ਕਪੂਰਥਲਾ ਜ਼ਿਲ੍ਹੇ ’ਚ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਹਾਜ਼ਰੀ ਯਕੀਨੀ ਬਣਾਉਣ।

Leave a Comment

Your email address will not be published.

You may also like

Skip to toolbar