ਪੰਜਾਬ

ਭਗਵੰਤ ਮਾਨ ਦਾ ਵਾਰ, ਸਿੱਧੂ ਪਾਜੀ, ‘ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ’? ਆਓ ਕਰੀਏ ਬਹਿਸ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ ਮਾਹੌਲ ਗਰਮਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਐਂਟਰੀ ਮਾਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ? ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?ਉਨ੍ਹਾਂ ਅੱਗੇ ਲਿਖਿਆ ਹੈ ਕਿ CM ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਸਿੱਧੂ ਕਿਉਂ ਨਹੀਂ ਬੋਲ ਰਹੇ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਸਿੱਧੂ ਚਮਕੌਰ ਸਾਹਿਬ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਇੱਕ ਸ਼ਬਦ ਵੀ ਨਹੀਂ ਬੋਲਿਆ? ਚੋਣਵਾਂ ਵਿਰੋਧ?

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ‘ਆਪ’ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਤੇ ਸਮਾਂ ਤੈਅ ਕਰਨ ਲਈ ਕਿਹਾ ਹੈ।

Leave a Comment

Your email address will not be published.

You may also like

Skip to toolbar