ਰਾਣਾ ਗੁਰਜੀਤ ਸਿੰਘ ਵਲੋਂ ਨਵਜੋਤ ਸਿੱਧੂ ’ਤੇ ਕੀਤੇ ਹਮਲੇ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਵੀ ਸਿੱਧੂ ਦੇ ਹੱਕ ਵਿਚ ਨਿੱਤਰ ਆਏ ਹਨ। ਖਹਿਰਾ ਨੇ ਰਾਣਾ ਰਾਣਾ ਗੁਰਜੀਤ ’ਤੇ ਵੱਡਾ ਹਮਲਾ ਬੋਲਦਿਆਂ ਆਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਇਕ ਬੇਦਾਗ਼ ਅਤੇ ਇਮਾਨਦਾਰ ਲੀਡਰ ਹੈ ’ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਰਾਣਾ ਗੁਰਜੀਤ ਨੂੰ ਆਪਣੇ ਅੰਦਰ ਝਾਤ ਮਾਰਣੀ ਚਾਹੀਦੀ ਹੈ।
ਖਹਿਰਾ ਨੇ ਕਿਹਾ ਕਿ ਰਾਣਾ ਭ੍ਰਿਸ਼ਟ ਅਤੇ ਦਾਗ਼ੀ ਆਗੂ ਰਾਜਨੀਤੀ ਵਿਚ ਇਕ ‘ਦਲਾਲ’ ਦਾ ਕੰਮ ਕਰ ਰਿਹਾ ਹੈ ਜੋ ਕਿ ਲੋਕਾਂ ਦੇ ਦਿੱਤੇ ਫ਼ਤਵੇ ਨੂੰ ਵੇਚ ਕੇ ਸ਼ਰਾਬ ਅਤੇ ਖੰਡ ਦੀਆਂ ਮਿੱਲਾਂ ਲਗਾਉਂਦਾ ਹੈ ਅਤੇ ਸਰਕਾਰ ਦੀ ਆੜ ਵਿਚ ਰੱਜ ਕੇ ਟੈਕਸ ਚੋਰੀ ਕਰਦਾ ਹੈ।
ਯੂ. ਪੀ. ਦੀਆਂ ਆਪਣੀਆਂ ਚਾਰ ਖੰਡ ਮਿੱਲਾਂ ਅਤੇ ਕਾਰੋਬਾਰ ਨੂੰ ਬਚਾਉਣ ਲਈ ਇਹ ਕਾਂਗਰਸ ਵਿਚ ਰਹਿਕੇ ਭਾਜਪਾ ਦੇ ਟਾਊਟ ਵਜੋਂ ਕੰਮ ਕਰਦਾ ਹੈ। ਨਵਜੋਤ ਸਿੱਧੂ ਨੇ ਤਾਂ ਐੱਮ. ਪੀ. ਰਾਜ ਸਭਾ ਵੀ ਛੱਡੀ ਹੈ ਜਦ ਕਿ ਇਹ ਦਾਗ਼ੀ ਰਾਣਾ ਗੁਰਜੀਤ ਅਮਿਤ ਬਹਾਦੁਰ ਵਰਗੇ ਆਪਣੇ ਰੋਟੀ ਬਣਾਉਣ ਵਾਲੇ ਕਰਿੰਦਿਆਂ ਨੂੰ ਵਰਤ ਕੇ ਬੇਨਾਮੀ ਰੇਤ ਮਾਫੀਆ ਦਾ ਕੰਮ ਕਰਦਾ ਹੈ।