class="post-template-default single single-post postid-8145 single-format-standard wpb-js-composer js-comp-ver-6.11.0 vc_responsive">

ਪੰਜਾਬ

ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਹੋਏ ਉਮਰਕੈਦ, ਰੰਧਾਵਾ ਨੇ ਸ਼ਾਹ ਨੂੰ ਲਿਖੀ ਚਿੱਠੀ

ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਘਟਨਾ ਤੋਂ ਬਾਅਦ ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ‘ਤੇ ਉਮਰ ਕੈਦ ਦੀ ਵਿਵਸਥਾ ਹੋਣੀ ਚਾਹੀਦੀ ਹੈ। 2018 ਵਿੱਚ ਇਸ ‘ਤੇ ਸੋਧ ਕਰਕੇ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਗਿਆ ਸੀ। ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਕੋਲ ਪੈਂਡਿੰਗ ਬਿੱਲ ਨੂੰ ਮਨਜ਼ੂਰੀ ਦਿਵਾਉਣ ਦੀ ਅਪੀਲ ਕੀਤੀ ਹੈ

ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ ਉਪ ਮੁੱਖ ਮੰਤਰੀ ਨੇ ਲਿਖਿਆ, “ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦੁਆਰਾ ਇੱਕ ਜੀਵਤ ਗੁਰੂ ਮੰਨਿਆ ਜਾਂਦਾ ਹੈ ਨਾ ਕਿ ਕੋਈ ਵਸਤੂ ਅਤੇ ਸਿੱਖ ਮਰਿਆਦਾ ਅਨੁਸਾਰ ਇਸ ਦਾ ਸਤਿਕਾਰ ਕੀਤਾ ਜਾਂਦਾ ਹੈ। ਇਸ ਸੰਦਰਭ ਵਿੱਚ, ਇਹ ਮਹਿਸੂਸ ਕੀਤਾ ਗਿਆ ਕਿ ਭਾਰਤੀ ਦੰਡਾਵਲੀ-1860 ਦੀ ਧਾਰਾ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਜੋ ਤਿੰਨ ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਕਰਦੀਆਂ ਹਨ, ਇਸ ਸਥਿਤੀ ਨਾਲ ਨਜਿੱਠਣ ਲਈ ਨਾਕਾਫੀ ਹਨ। ਇਸ ਲਈ, ਪੰਜਾਬ ਵਿਧਾਨ ਸਭਾ ਨੇ “ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਾ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018” ਪਾਸ ਕੀਤਾ ਹੈ, ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਨੁਕਸਾਨ ਜਾਂ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ।।

ਪੱਤਰ ਵਿੱਚ ਕਿਹਾ ਗਿਆ ਹੈ, “ਇਹ ਬਿੱਲ 12-09-2018 ਨੂੰ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰ ਹੋ ਗਏ ਸੀ ਪਰ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰ ਲਈ ਲੰਬਿਤ ਹਨ।ਪੰਜਾਬ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੇ ਭਾਈਚਾਰਕ ਸਾਂਝ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਦੇ ਲਈ, ਬੇਅਦਬੀਆਂ ਵਿੱਚ ਸ਼ਾਮਲ ਹੋ ਕੇ ਫਿਰਕੂ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਲਾਜ਼ਮੀ ਹੈ। ਇਸ ਲਈ, ਮੈਂ ਦੁਬਾਰਾ ਬੇਨਤੀ ਕਰਦਾ ਹਾਂ ਕਿ ਉਕਤ ਬਿੱਲਾਂ ਲਈ ਰਾਸ਼ਟਰਪਤੀ ਦੀ ਸਹਿਮਤੀ ਕਿਰਪਾ ਕਰਕੇ ਜਲਦੀ ਤੋਂ ਜਲਦੀ ਪ੍ਰਾਪਤ ਕੀਤੀ ਜਾਵੇ ਅਤੇ ਰਾਜ ਸਰਕਾਰ ਨੂੰ ਦਿੱਤੀ ਜਾਵੇ।”

Leave a Comment

Your email address will not be published.

You may also like