ਖੇਤੀਬਾੜੀ ਦੇਸ਼ ਪੰਜਾਬ

ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 40 ਤੋਂ ਵੱਧ ਟ੍ਰੇਨਾਂ ਰੱਦ

ਦਿੱਲੀ ਦੀਆਂ ਬਰੂਹਾਂ ‘ਤੇ ਆਪਣਾ ਧਰਨ ਸਸਪੈਂਡ ਕਰਨ ਮਗਰੋਂ ਹੁਣ ਪੰਜਾਬ ‘ਚ ਕਿਸਾਨਾਂ ਨੇ ਕਈ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕਰਜ਼ਾ ਮੁਆਫੀ ਅਤੇ ਹੋਰ ਮੰਗਾਂ ਨੂੰ ਲੈ ਕੇ ਸੂਬੇ ਦੇ ਕਿਸਾਨਾਂ-ਮਜ਼ਦੂਰਾਂ ਨੇ ਅੰਮ੍ਰਿਤਸਰ-ਦਿੱਲੀ ਰੇਲਵੇ ਟ੍ਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਰੇਲਵੇ ਟਰੈਕ ‘ਤੇ ਕਿਸਾਨਾਂ ਦੇ ਧਰਨੇ ਕਾਰਨ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਭ ਤੋਂ ਵੱਧ ਅਸਰ ਜੰਮੂ ਜਾਣ ਵਾਲੀਆਂ ਟ੍ਰੇਨਾਂ ‘ਤੇ ਪਿਆ ਹੈ।

ਇਸ ਧਰਨੇ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਤੋਂ ਜਾਣ ਵਾਲੀਆਂ 40 ਤੋਂ ਵੱਧ ਰੇਲ ਗੱਡੀਆਂ ਨੂੰ ਰੱਦ ਕਰਨਾ ਪਿਆ। ਰੇਲ ਡਵੀਜ਼ਨ ਫਿਰੋਜ਼ਪੁਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੇਲ ਰੋਕੋ ਅੰਦੋਲਨ ਕਾਰਨ 40 ਦੇ ਕਰੀਬ ਐਕਸਪ੍ਰੈਸ ਅਤੇ ਪੈਸੰਜਰ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਟ੍ਰੇਨਾਂ ਨੂੰ ਹੋਰ ਸਟੇਸ਼ਨਾਂ ‘ਤੇ ਰੋਕ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਈ ਟ੍ਰੇਨਾਂ ਦੇ ਰੂਟ ਵੀ ਬਦਲਣੇ ਪਏ ਹਨ।

ਦਸ ਦੇਈਏ ਕਿ ਰੇਲਵੇ ਟ੍ਰੈਕ ‘ਤੇ ਕਿਸਾਨਾਂ ਦੇ ਇਸ ਪ੍ਰਦਰਸ਼ਨ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਕਈ ਸ਼ਰਧਾਲੂ ਕਟੜਾ ਸਟੇਸ਼ਨ ‘ਤੇ ਹੀ ਫਸੇ ਹੋਏ ਹਨ। ਉਥੋਂ ਚੱਲਣ ਵਾਲੀਆਂ ਕਈ ਟ੍ਰੇਨਾਂ ਨੂੰ ਅੱਧ ਵਿਚਕਾਰ ਹੀ ਰੋਕਣਾ ਪਿਆ। 

Leave a Comment

Your email address will not be published.

You may also like

Skip to toolbar