ਪੰਜਾਬ

ਮਜੀਠੀਆ ‘ਤੇ FIR ‘ਤੇ ਬੋਲੇ ਦਾਦੂਵਾਲ, ‘ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ………..

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਤੇ ਨਸ਼ਿਆਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਉਤੇ ਵੱਡਾ ਬਿਆਨ ਦਿੱਤਾ ਹੈ। ਦਾਦੂਵਾਲ ਨੇ ਕਿਹਾ ਹੈ ਕਿ ‘ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ, ਇੱਕ ਦਿਨ ਤਾਂ ਬਲੀ ਚੜਨਾ ਹੀ ਪੈਣੈ”.ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ, ਡਰੱਗ ਕੇਸ ਵਿੱਚ ਮਜੀਠੀਆ ਉਤੇ ਆਖਰ ਪਰਚਾ ਦਰਜ਼, ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ.’

ਦਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2021 ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੋਹਾਲੀ ਵਿੱਚ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਐਫਆਈਆਰ ਦਰਜ ਹੋ ਗਈ ਹੈ। ਇਹ ਮਾਮਲਾ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਥਾਣੇ ਵਿੱਚ ਦਰਜ ਕੀਤਾ ਗਿਆ ਹੈ। 

Leave a Comment

Your email address will not be published.

You may also like

Skip to toolbar